ਬਜਟ ਪੇਸ਼ ਹੋਣ ਪਹਿਲਾਂ ਲੋਕਾਂ ਨੂੰ ਮਿਲੀ ਰਾਹਤ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਜ ਨਵੇਂ ਸਾਲ ਦੇ ਦੂਜੇ ਮਹੀਨੇ ਦਾ ਪਹਿਲਾਂ ਦਿਨ ਹੈ। ਅੱਜ ਨਿਰਮਲਾ ਸੀਤਾਰਮਨ ਆਪਣਾ ਦੂਜਾ ਬਜਟ ਪੇਸ਼ ਕਰੇਗੀ। ਬਜਟ ਪੇਸ਼ ਹੋਣ ਤੋਂ ਪਹਿਲਾਂ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ..

file photo

ਨਵੀਂ ਦਿੱਲੀ- ਅੱਜ ਨਵੇਂ ਸਾਲ ਦੇ ਦੂਜੇ ਮਹੀਨੇ ਦਾ ਪਹਿਲਾਂ ਦਿਨ ਹੈ। ਅੱਜ ਨਿਰਮਲਾ ਸੀਤਾਰਮਨ ਆਪਣਾ ਦੂਜਾ ਬਜਟ ਪੇਸ਼ ਕਰੇਗੀ। ਬਜਟ ਪੇਸ਼ ਹੋਣ ਤੋਂ ਪਹਿਲਾਂ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ ਹੈ। ਤੇਲ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ ਆਈ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 5 ਤੋਂ 8 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਆਈ ਹੈ।

ਸ਼ੁੱਕਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ 9 ਪੈਸੇ ਅਤੇ ਡੀਜ਼ਲ ਵਿਚ 8 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਹੋਈ ਹੈ। ਇਸ ਕਟੌਤੀ ਤੋਂ ਬਾਅਦ ਇਕ ਲੀਟਰ ਪੈਟਰੋਲ ਦੀ ਕੀਮਤ 73.19 ਰੁਪਏ ਹੈ ਉੱਥੇ ਹੀ ਇਕ ਲੀਟਰ ਡੀਜ਼ਲ ਦੀ ਕੀਮਤ 66.22 ਰੁਪਏ ਹੋਵੇਗੀ। 

ਚਾਰ ਮਹਾਂਨਗਰਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਆਈਓਸੀ ਦੀ ਵੈਬਸਾਈਟ 'ਤੇ ਜਾਰੀ ਕੀਤੇ ਗਏ ਰੇਟਾਂ ਅਨੁਸਾਰ, ਦਿੱਲੀ ਵਿਚ ਪੈਟਰੋਲ ਦੀ ਕੀਮਤ 73.19 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਘਟ ਕੇ 66.22 ਰੁਪਏ ਪ੍ਰਤੀ ਲੀਟਰ ਰਹਿ ਗਈ ਹੈ। ਮੁੰਬਈ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ 78.83 ਰੁਪਏ ਪ੍ਰਤੀ ਲੀਟਰ ਹੈ, ਨਾਲ ਹੀ ਡੀਜ਼ਲ ਦੀ ਕੀਮਤ 6942 ਰੁਪਏ ਪ੍ਰਤੀ ਲੀਟਰ ਹੈ।

ਇਸ ਤੋਂ ਇਲਾਵਾ ਕੋਲਕਾਤਾ ਵਿਚ ਪੈਟਰੋਲ 75.85 ਰੁਪਏ ਪ੍ਰਤੀ ਲੀਟਰ, ਡੀਜ਼ਲ 68.59 ਰੁਪਏ ਪ੍ਰਤੀ ਲੀਟਰ ਹੈ। ਦੱਖਣੀ ਭਾਰਤ ਦੇ ਪ੍ਰਮੁੱਖ ਸ਼ਹਿਰ ਚੇਨਈ ਵਿਚ ਪੈਟਰੋਲ ਦੀ ਕੀਮਤ 76.03 ਰੁਪਏ ਪ੍ਰਤੀ ਲੀਟਰ ਰਹਿ ਗਈ ਹੈ। ਇਸ ਤੋਂ ਇਲਾਵਾ ਡੀਜ਼ਲ ਦੀ ਕੀਮਤ 69.96 ਰੁਪਏ ਪ੍ਰਤੀ ਲੀਟਰ ਹੈ। ਦੱਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ ਤੈਅ ਹੁੰਦੀਆਂ ਹਨ।

ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀ ਨਵੀਂ ਕੀਮਤ ਲਾਗੂ ਹੋ ਜਾਂਦੀ ਹੈ। ਐਕਸਾਈਜ਼ ਡਚੂਟੀ ਡੀਲਰ ਕਮਿਸ਼ਨ ਸਭ ਕੁੱਝ ਜੁੜਨ ਤੋਂ ਬਾਅਦ ਆਪਣੀ ਕੀਮਤ ਲਗਭਗ ਦੋਗੁਣਾ ਹੋ ਜਾਂਦੀ ਹੈ।