ਕਿਸਾਨ ਭਰਾਵਾਂ ਨੇ 5000 ਮੀਟਰ ਦੇ ਤਿਰੰਗੇ ਝੰਡੇ ਨੂੰ ਲੈ ਕੇ ਕੱਢਿਆ ਮਾਰਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੋਦੀ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਬਿਲਾਂ ਖਿਲਾਫ਼ ਲਗਪਗ 70 ਦਿਨਾਂ ਤੋਂ ਧਰਨਾ....

Tiranga Flag

ਨਵੀਂ ਦਿੱਲੀ: ਮੋਦੀ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਬਿਲਾਂ ਖਿਲਾਫ਼ ਲਗਪਗ 70 ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਚ ਟਰੈਕਟਰ ਪਰੇਡ ਕੀਤੀ ਸੀ। ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਅੰਦੋਲਨ ਅੰਦਰ ਦਖਲ ਹੋ ਕੇ ਦਿੱਲੀ ਵਿਚ ਕਾਫ਼ੀ ਹਿੰਸਾ ਕੀਤੀ ਸੀ ਅਤੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ।

ਜਿਸ ਤੋਂ ਬਾਅਦ ਲਾਲ ਕਿਲ੍ਹੇ ‘ਤੇ ਹਾਲਾਤ ਕਾਫ਼ੀ ਗੰਭੀਰ ਬਣ ਗਏ ਸਨ। ਇਸ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ ਉਤੇ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ ਅਤੇ ਸੁਰੱਖਿਆ ਬਲ ਤੈਨਾਤ ਕੀਤਾ ਗਿਆ ਹੈ। ਸਿੰਘੂ ਬਾਰਡਰ ਉਤੇ ਸਥਾਨਕ ਲੋਕਾਂ ਵੱਲੋਂ ਕਿਸਾਨਾਂ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਸੀ ਕਿ ਕਿਸਾਨਾਂ ਨੇ ਦੇਸ਼ ਦੇ ਤਿਰੰਗੇ ਦਾ ਅਪਮਾਨ ਕੀਤਾ ਹੈ।

ਜਿਸ ਕਾਰਨ ਲੋਕਾਂ ਵੱਲੋਂ ਕਿਸਾਨਾਂ ਉਤੇ ਪਥਰਾਅ ਵੀ ਕੀਤਾ ਗਿਆ ਅਤੇ ਟੈਂਟ ਵਿਚ ਅੱਗ ਵੀ ਲਗਾਈ ਗਈ ਸੀ। ਇਸ ਦੌਰਾਨ ਕਿਸਾਨਾਂ ਵੱਲੋਂ ਆਪਣੇ ਦੇਸ਼ ਪ੍ਰਤੀ ਪਿਆਰ ਅਤੇ ਆਪਣੇ ਤਿਰੰਗੇ ਪ੍ਰਤੀ ਪਿਆਰ ਨੂੰ ਪੇਸ਼ ਕਰਨ ਲਈ ਕਿਸਾਨਾਂ ਵੱਲੋਂ 5000 ਮੀਟਰ ਦੇ ਤਿਰੰਗੇ ਝੰਡੇ ਨੂੰ ਲੈ ਕੇ ਪੈਦਲ ਮਾਰਚ ਕੱਢ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ।

ਇਹ ਮਾਰਚ ਉਨ੍ਹਾਂ ਲੋਕਾਂ ਲਈ ਸਬਕ ਹੋਵੇਗਾ ਜੋ ਕਿਸਾਨਾਂ ਨੂੰ ਦੇਸ਼ ਦੇ ਗੱਦਾਰ ਕਹਿੰਦੇ ਸਨ। ਕਿਸਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹ ਤਿਰੰਗਾ ਝੰਡਾ 5 ਹਜਾਰ ਮੀਟਰ ਲੰਬਾ ਹੈ। ਕਿਸਾਨਾਂ ਵੱਲੋਂ ਕੱਢਿਆ ਗਿਆ ਇਹ ਮਾਰਚ ਸਾਬਤ ਕਰਦਾ ਹੈ ਕਿ ਕਿਸਾਨਾਂ ਨੂੰ ਤਿਰੰਗਾ ਉਨ੍ਹਾਂ ਨੂੰ ਆਪਣੀ ਜਾਨ ਤੋਂ ਵੀ ਵੱਧ ਪਿਆਰਾ ਹੈ ਅਤੇ ਇਸਦਾ ਸਨਮਾਨ ਕਰਨਾ ਉਹ ਬਾਖੁਬ ਜਾਣਦੇ ਹਨ।