ਰਾਹੁਲ ਗਾਂਧੀ ਅਤੇ ਕਾਂਗਰਸ ਦੇ ਸੰਸਦਾਂ ਵੱਲੋਂ ਕਾਲੇ ਕੱਪੜੇ ਪਾ ਕੇ ਕਿਸਾਨ ਵਿਰੋਧੀ ਬਿਲਾਂ ਦਾ ਵਿਰੋਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਯਾਨੀ 1 ਫ਼ਰਵਰੀ ਨੂੰ ਅਪਣੇ ਪੁਰਾਣੇ...

Rahul Gandhi with Congress MP

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਯਾਨੀ 1 ਫ਼ਰਵਰੀ ਨੂੰ ਅਪਣੇ ਪੁਰਾਣੇ ਬਹੀ-ਖਾਤਾ ਸਟਾਇਲ ‘ਚ ਸੰਸਦ ਵਿਚ ਬਜਟ ਪੇਸ਼ ਕਰਨ ਪਹੁੰਚੀ ਹੈ। ਨਿਰਮਲਾ ਸੀਤਾਰਮਨ ਦਾ ਇਹ ਲਗਾਤਾਰ ਤੀਜਾ ਬਜਟ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਬਜਟ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਾਂਗਰਸ ਸਮੇਤ ਕਈਂ ਪਾਰਟੀਆਂ ਵੱਲੋਂ ਵਿਰੋਧ ਦੀ ਦਾ ਜ਼ਿਕਰ ਕੀਤਾ ਗਿਆ ਸੀ ਅਤੇ ਅੱਜ ਇਸਦੀ ਝਲਕ ਦੇਖਣ ਨੂੰ ਵੀ ਮਿਲੀ ਹੈ।

ਜਦੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿਚ ਬਜਟ ਪੇਸ਼ ਕਰਨ ਪਹੁੰਚ ਰਹੀ ਸੀ, ਉਸ ਸਮੇਂ ਕਾਂਗਰਸ ਸੰਸਦ ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ ਨੂੰ ਕਾਲੇ ਕੱਪੜਿਆਂ ਵਿਚ ਦੇਖਿਆ ਗਿਆ ਹੈ। ਤਿੰਨਾਂ ਸੰਸਦਾਂ ਨੇ ‘ਮੈਂ ਕਿਸਾਨ ਹਾਂ’ ਦਾ ਪੋਸਟਰ ਲਗਾਏ ਹੋਏ ਸੰਸਦ ਦੇ ਗੇਟ ਅੱਗੇ ਖੜ੍ਹੇ ਹੋ ਕੇ ਪ੍ਰਦਰਸ਼ਨ ਕੀਤਾ ਗਿਆ।

ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ ਅਤੇ ਸਰਕਾਰ ਤੋਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਸੀਤਾਰਮਨ ਨੇ ਰਾਸ਼ਟਰਪਤੀ ਰਾਮ ਨਾਥ ਨਾਲ ਮੁਲਾਕਾਤ ਕੀਤੀ। ਬਜਟ ਨੂੰ ਮੰਜ਼ੂਰੀ ਦੇਣ ਦੇ ਲਈ ਕੇਂਦਰੀ ਮੰਤਰੀਮੰਡਲ ਦੀ ਬੈਠਕ ਸਵੇਰੇ 10.15 ਵਜੇ ਪੂਰੀ ਹੋਈ।

ਦੂਜੇ ਪਾਸੇ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਪਾਸੇ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਸੰਸਦ ਵਿਚ ਅੱਜ ਕਾਂਗਰਸ ਸੰਸਦ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨ ਵਾਲਾ ਪੋਸਟਰ ਆਪਣੇ ਕੱਪੜਿਆਂ ਉਤੇ ਚਿਪਕਾਏ ਹੋਏ ਦੇਖਿਆ ਗਿਆ ਹੈ। ਕਾਂਗਰਸ ਸੰਸਦ ਤੋਂ ਬਾਹਰ ਵੀ ਇਸਦੇ ਵਿਰੋਧ ਵਿਚ ਕਿਸਾਨਾਂ ਦੇ ਨਾਲ ਹਨ।

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਹਨ ਅਤੇ ਉਨ੍ਹਾਂ ਨੇ ਵਿਧਾਨ ਸਭਆ ਵਿਚ ਖੇਤੀ ਕਾਨੂੰਨਾਂ ਦੇ ਖਿਲਾਫ਼ ਪ੍ਰਸਤਾਵ ਵੀ ਪਾਸ ਕੀਤਾ ਹੈ। ਬਜਟ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ਦੇ ਸਾਹਮਣੇ ਤਿੰਨ ਮੰਗਾਂ ਰੱਖੀਆਂ। ਉਨ੍ਹਾਂ ਨੇ ਇਕ ਟਵੀਟ ਵਿਚ ਕਿਹਾ ਕਿ ਐਮ.ਐਸ.ਐਮ.ਈ, ਕਿਸਾਨ ਅਤੇ ਮਜ਼ਦੂਰਾਂ ਦੀ ਮਦਦ ਕਰਕੇ ਸਰਕਾਰ ਰੁਜ਼ਗਾਰ ਵਧਾਉਣ ਉਤੇ ਧਿਆਨ ਦੇਣ।