ਦਿੱਲੀ 'ਚ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ, ਕੇਜਰੀਵਾਲ ਨੇ ਆਰਥਿਕ ਮਦਦ ਦੇਣ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਦਿੱਲੀ ਸਰਕਾਰ ਇਸ ਧੀ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ'

Arvind Kejriwal

 

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਸਤੂਰਬਾ ਨਗਰ 'ਚ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਦੀ ਸ਼ਿਕਾਰ 20 ਸਾਲਾ ਔਰਤ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਇਸ ਦੇ ਨਾਲ ਹੀ ਸੀਐਮ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਫਾਸਟ ਟ੍ਰੈਕ ਕੋਰਟ ਵਿੱਚ ਉਨ੍ਹਾਂ ਦੀ ਨੁਮਾਇੰਦਗੀ ਕਰਨ ਲਈ ਇੱਕ ਸਮਰੱਥ ਵਕੀਲ ਦੀ ਨਿਯੁਕਤੀ ਕਰੇਗੀ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਇਸ ਧੀ ਦੀ ਮਦਦ ਲਈ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

 

ਦਿੱਲੀ ਸਰਕਾਰ ਇਸ ਧੀ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਅਸੀਂ ਉਸ ਲਈ ਇਕ ਚੰਗਾ ਵਕੀਲ ਨਿਯੁਕਤ ਕਰਾਂਗੇ। ਇਸ ਮਾਮਲੇ ਨੂੰ ਫਾਸਟ ਟ੍ਰੈਕ ਕੀਤਾ ਜਾਵੇਗਾ ਤਾਂ ਜੋ ਇਸ ਧੀ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ।