ਬਜਟ 2022: 3 ਸਾਲਾਂ 'ਚ 400 ਨਵੀਂਆਂ ਵੰਦੇ ਭਾਰਤ ਟਰੇਨਾਂ ਕੀਤੀਆਂ ਜਾਣਗੀਆਂ ਤਿਆਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

8 ਨਵੇਂ ਰੋਪਵੇਅ ਵੀ ਬਣਾਏ ਜਾਣਗੇ

Nirmala Sitharaman

 

 ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿੱਚ ਦੇਸ਼ ਦਾ ਆਮ ਬਜਟ ਪੇਸ਼ ਕਰ ਰਹੀ ਹੈ। ਰੇਲ ਬਜਟ ਬਾਰੇ ਵਿੱਤ ਮੰਤਰੀ ਨੇ ਬੋਲਦਿਆਂ  ਕਿਹਾ ਕਿ ਤਿੰਨ ਸਾਲਾਂ ਵਿੱਚ 400 ਨਵੀਆਂ ਵੰਦੇ ਭਾਰਤ ਟਰੇਨਾਂ ਸ਼ੁਰੂ ਕੀਤੀਆਂ ਜਾਣਗੀਆਂ।

 

ਨਿਰਮਲਾ ਸੀਤਾਰਮਨ ਨੇ ਕਿਹਾ ਕਿ ਰੇਲਵੇ ਛੋਟੇ ਕਿਸਾਨਾਂ ਅਤੇ ਉਦਯੋਗਾਂ ਲਈ ਕੁਸ਼ਲ ਲੌਜਿਸਟਿਕਸ ਵਿਕਸਿਤ ਕਰੇਗਾ। ਜਿਸ ਦੁਆਰਾ ਸਥਾਨਕ ਉਤਪਾਦਾਂ ਦੀ ਸਪਲਾਈ ਲੜੀ ਨੂੰ ਵਧਾਉਣ ਲਈ 'ਇੱਕ ਸਟੇਸ਼ਨ, ਇੱਕ ਉਤਪਾਦ' ਯੋਜਨਾ ਵੀ ਸ਼ੁਰੂ ਕੀਤੀ ਜਾਵੇਗੀ।

ਇਸ ਨਾਲ ਦੇਸ਼ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। ਇਸ ਦੇ ਨਾਲ ਹੀ ਅਗਲੇ ਤਿੰਨ ਸਾਲਾਂ ਵਿੱਚ 100 ਪੀ.ਐੱਮ ਗਤੀ ਸ਼ਕਤੀ ਕਾਰਗੋ ਟਰਮੀਨਲ ਬਣਾਏ ਜਾਣਗੇ। ਇੰਨਾ ਹੀ ਨਹੀਂ 8 ਨਵੇਂ ਰੋਪਵੇਅ ਵੀ ਬਣਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਅਤੇ ਨੌਜਵਾਨਾਂ ਨੂੰ ਬਜਟ ਦਾ ਲਾਭ ਮਿਲੇਗਾ।