ਆਮ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਖੇਤੀਬਾੜੀ ਸੈਕਟਰ ਲਈ ਕੀਤੇ ਇਹ ਅਹਿਮ ਐਲਾਨ

ਏਜੰਸੀ

ਖੇਤੀਬਾੜੀ, ਕਿਸਾਨੀ ਮੁੱਦੇ

ਘੱਟੋ-ਘੱਟ ਸਮਰਥਨ ਮੁੱਲ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਭੇਜਣ ਦਾ ਐਲਾਨ

Finance Minister

 ਕੀਟਨਾਸ਼ਕਾਂ ਅਤੇ ਪੌਸ਼ਟਿਕ ਤੱਤਾਂ ਦੇ ਛਿੜਕਾਅ ਲਈ ਡਰੋਨਾਂ ਦੀ ਵਰਤੋਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ

ਚੰਡੀਗੜ੍ਹ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਹੁਣ ਘੱਟੋ-ਘੱਟ ਸਮਰਥਨ ਮੁੱਲ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਭੇਜਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕਿਰਸਾਨੀ ਅੰਦੋਲਨ ਦੌਰਾਨ ਕਿਸਾਨਾਂ ਵਲੋਂ ਇਹ ਮੰਗ ਵੀ ਕੀਤੀ ਜਾ ਰਹੀ ਸੀ। ਇਸ ਸੀਜ਼ਨ ਵਿੱਚ 163 ਲੱਖ ਕਿਸਾਨਾਂ ਤੋਂ 1208 ਮੀਟ੍ਰਿਕ ਟਨ ਕਣਕ ਅਤੇ ਝੋਨੇ ਦੀ ਖਰੀਦ ਕੀਤੀ ਜਾਵੇਗੀ।

ਖੇਤੀਬਾੜੀ ਨਾਲ ਸਬੰਧਤ ਵੱਡੇ ਐਲਾਨ

ਕਿਸਾਨਾਂ ਨੂੰ ਡਿਜੀਟਲ ਅਤੇ ਹਾਈਟੈਕ ਬਣਾਉਣ ਲਈ ਪੀਪੀਪੀ ਮੋਡ ਵਿੱਚ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਜਿਹੜੇ ਕਿਸਾਨ ਜਨਤਕ ਖੇਤਰ ਦੀ ਖੋਜ ਨਾਲ ਜੁੜੇ ਹੋਏ ਹਨ, ਉਨ੍ਹਾਂ ਨੂੰ ਫਾਇਦਾ ਹੋਵੇਗਾ। ਕਿਸਾਨਾਂ ਨੂੰ ਡਿਜੀਟਲ ਅਤੇ ਹਾਈਟੈਕ ਸੇਵਾਵਾਂ ਪ੍ਰਦਾਨ ਕਰਨ ਲਈ ਇਹ ਯੋਜਨਾ ਪੀਪੀਪੀ ਮਾਡਲ ਵਿੱਚ ਸ਼ੁਰੂ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਜ਼ੀਰੋ ਬਜਟ ਖੇਤੀ ਅਤੇ ਜੈਵਿਕ ਖੇਤੀ, ਆਧੁਨਿਕ ਖੇਤੀ, ਮੁੱਲ ਵਾਧਾ ਅਤੇ ਪ੍ਰਬੰਧਨ 'ਤੇ ਜ਼ੋਰ ਦਿੱਤਾ ਜਾਵੇਗਾ।

ਫਸਲਾਂ ਦੇ ਮੁਲਾਂਕਣ, ਜ਼ਮੀਨੀ ਰਿਕਾਰਡ, ਕੀਟਨਾਸ਼ਕਾਂ ਦੇ ਛਿੜਕਾਅ ਲਈ ਕਿਸਾਨ ਡਰੋਨ ਦੀ ਵਰਤੋਂ ਖੇਤੀਬਾੜੀ ਵਿੱਚ ਤਕਨਾਲੋਜੀ ਦੀ ਇੱਕ ਲਹਿਰ ਨੂੰ ਚਲਾਉਣ ਦੀ ਇੱਕ ਨਵੀਂ ਉਮੀਦ ਹੈ। ਉਨ੍ਹਾਂ ਕਿਹਾ ਕਿ ਸਟਾਰਟਅੱਪ ਐਫਪੀਓਜ਼ ਦਾ ਸਮਰਥਨ ਕਰਕੇ ਕਿਸਾਨਾਂ ਨੂੰ ਹਾਈ-ਟੈਕ ਬਣਾਇਆ ਜਾਵੇਗਾ। ਪੂਰੇ ਖੇਤੀਬਾੜੀ ਖੇਤਰ ਨੂੰ ਡਿਜੀਟਲਾਈਜ਼ ਕੀਤਾ ਜਾਵੇਗੀ ਅਤੇ ਰਸਾਇਣ ਮੁਕਤ ਖੇਤੀ 'ਤੇ ਜ਼ੋਰ ਦਿਤਾ ਜਾਵੇਗਾ।

ਮੰਤਰੀ ਨੇ ਭਾਸ਼ਣ ਦੌਰਾਨ ਦੱਸਿਆ ਕਿ ਸਰਕਾਰ ਵਲੋਂ ਸੂਬਿਆਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੇ ਸਿਲੇਬਸ ਨੂੰ ਬਦਲਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਖੇਤੀ ਲਾਗਤ ਘਟਾਈ ਜਾ ਸਕੇ। ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਫ਼ਸਲਾਂ ਦੇ ਮੁਲਾਂਕਣ, ਜ਼ਮੀਨੀ ਰਿਕਾਰਡ ਦੇ ਡਿਜੀਟਾਈਜ਼ੇਸ਼ਨ, ਕੀਟਨਾਸ਼ਕਾਂ ਅਤੇ ਪੌਸ਼ਟਿਕ ਤੱਤਾਂ ਦੇ ਛਿੜਕਾਅ ਲਈ ਕਿਸਾਨ ਡਰੋਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਹਾ ਗਿਆ ਕਿ ਛੋਟੇ ਕਿਸਾਨਾਂ ਲਈ ਰੇਲਵੇ ਦਾ ਢਾਂਚਾ ਸੁਧਾਰਿਆ ਜਾਵੇਗਾ।

ਕਿਹੜੀਆਂ ਫ਼ਸਲਾਂ 'ਤੇ ਕਿਸਾਨਾਂ ਨੂੰ ਮਿਲਦਾ ਹੈ MSP?

ਸਰਕਾਰ ਅਨਾਜ, ਦਾਲਾਂ, ਤੇਲ ਬੀਜਾਂ ਅਤੇ ਹੋਰ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦਿੰਦੀ ਹੈ। ਅਨਾਜ ਦੀਆਂ ਫ਼ਸਲਾਂ- ਝੋਨਾ, ਕਣਕ, ਬਾਜਰਾ, ਮੱਕੀ, ਜਵਾਰ, ਰਾਗੀ, ਜੌਂ। ਦਾਲਾਂ ਦੀਆਂ ਫ਼ਸਲਾਂ - ਛੋਲੇ, ਤੁੜ, ਮੂੰਗ, ਉੜਦ, ਦਾਲ। ਤੇਲ ਬੀਜ ਫ਼ਸਲਾਂ- ਮੂੰਗ , ਸੋਇਆਬੀਨ, ਸਰ੍ਹੋਂ, ਸੂਰਜਮੁਖੀ, ਤਿਲ, ਨਾਈਜਰ ਜਾਂ ਕਾਲੇ ਤਿਲ, ਕੇਸਫਲਾਵਰ । ਬਾਕੀ ਫ਼ਸਲਾਂ- ਗੰਨਾ, ਕਪਾਹ, ਜੂਟ, ਨਾਰੀਅਲ।