Ghazipur Accident News: ਗਾਜ਼ੀਪੁਰ 'ਚ ਭਿਆਨਕ ਸੜਕ ਹਾਦਸਾ, ਅੱਠ ਸ਼ਰਧਾਲੂਆਂ ਦੀ ਮੌਤ, 12 ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Ghazipur Accident News: ਮਹਾਂਕੁੰਭ ਤੋਂ ਇਸ਼ਨਾਨ ਕਰਕੇ ਵਾਪਸ ਆ ਰਹੇ ਸਨ ਸ਼ਰਧਾਲੂ

Ghazipur Accident News in punjabi

Ghazipur Accident News in punjabi: ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਵਾਰਾਣਸੀ-ਗਾਜ਼ੀਪੁਰ ਰੋਡ 'ਤੇ ਉਸਮਿਕਾਲਾ ਮੋੜ ਨੇੜੇ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਨੂੰ ਡੰਪਰ ਨੇ ਟੱਕਰ ਮਾਰ ਦਿੱਤੀ। ਸੜਕ ਹਾਦਸੇ 'ਚ ਅੱਠ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮਰਨ ਵਾਲਿਆਂ ਵਿੱਚ ਇੱਕ ਬੱਚਾ, ਤਿੰਨ ਔਰਤਾਂ ਅਤੇ ਚਾਰ ਪੁਰਸ਼ ਸ਼ਾਮਲ ਹਨ।

ਇਸ ਦੌਰਾਨ 12 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪਿੱਕਅੱਪ 'ਤੇ ਸਵਾਰ ਸ਼ਰਧਾਲੂ ਮਹਾਕੁੰਭ ਤੋਂ ਇਸ਼ਨਾਨ ਕਰ ਕੇ ਵਾਪਸ ਪਰਤ ਰਹੇ ਸਨ। ਸਾਰੇ ਗੋਰਖਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗਾਜ਼ੀਪੁਰ ਜ਼ਿਲ੍ਹੇ ਵਿੱਚ ਸੜਕ ਹਾਦਸੇ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਪੁਲਿਸ ਸੁਪਰਡੈਂਟ ਡਾਕਟਰ ਇਰਾਜ ਰਾਜਾ ਨੇ ਇਸ ਦੀ ਪੁਸ਼ਟੀ ਕੀਤੀ ਹੈ।