Russia-Ukraine War : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵਲੋਂ  73572-00001 ਅਤੇ 98154-25173 ਹੈਲਪਲਾਈਨ ਨੰਬਰ ਜਾਰੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

 ਕਿਹਾ - ਉਕਤ ਨੰਬਰਾਂ 'ਤੇ ਸਾਂਝੀ ਕੀਤੀ ਜਾਵੇ ਜਾਣਕਾਰੀ ਤਾਂ ਜੋ ਬੱਚਿਆਂ ਨੂੰ ਲਿਆਂਦਾ ਜਾਵੇ ਵਤਨ ਵਾਪਸ 

Union Minister Som Parkash

ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਹੈ ਕਿ ਯੂਕਰੇਨ ਦੀਆਂ ਯੂਨੀਵਰਸਿਟੀਆਂ 'ਚ ਫ਼ਸੇ ਵਿਦਿਆਰਥੀਆਂ ਨੂੰ ਭਾਰਤ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਨੇ ਓਪਰੇਸ਼ਨ ਗੰਗਾ ਮਿਸ਼ਨ ਸ਼ੁਰੂ ਕੀਤਾ ਹੈ, ਜਿਸ ਤਹਿਤ ਸਾਰੇ ਭਾਰਤੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਯੂਕਰੇਨ ਵਿਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਸਾਰਾ ਖ਼ਰਚ ਭਾਰਤ ਸਰਕਾਰ ਕਰ ਰਹੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ ਵਾਰ ਇਸ ਸਬੰਧੀ ਉੱਚ ਪੱਧਰੀ ਮੀਟਿੰਗ ਕਰ ਚੁੱਕੇ ਹਨ। ਇਸ ਤੋਂ ਇਲਾਵਾ ਚਾਰ ਕੇਂਦਰੀ ਮੰਤਰੀਆਂ ਵਲੋਂ ਯੂਕਰੇਨ ਦੇ ਨਾਲ ਲੱਗਦੇ ਦੇਸ਼ਾਂ 'ਚ ਵਿਸ਼ੇਸ਼ ਪਹੁੰਚ ਕਰਕੇ ਭਾਰਤੀ ਲੋਕਾਂ ਨੂੰ ਸੁਰੱਖਿਅਤ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅੱਜ ਇਸ ਸਬੰਧ 'ਚ ਉਨ੍ਹਾਂ ਵਲੋਂ ਹੈੱਲਪ ਲਾਈਨ ਨੰਬਰ 73572-00001, 98154-25173 ਅਤੇ ਇੱਕ ਫਾਰਮ ਜਾਰੀ ਕੀਤੇ ਗਏ ਹਨ। ਫਾਰਮ ਤੇ ਲੋੜੀਂਦੀ ਜਾਣਕਾਰੀ ਭਰ ਕੇ ਇਨ੍ਹਾਂ ਹੈਲਪਲਾਈਨ ਨੰਬਰਾਂ ਤੇ ਵ੍ਹਟਸਐਪ ਰਾਹੀਂ ਮੇਰੇ ਦਫ਼ਤਰ ਵਿੱਚ ਭੇਜੀ ਜਾਵੇ ਤਾਂ ਜੋ ਅਸੀਂ  ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਉਨਾਂ ਦੇ ਪਰਿਵਾਰਾਂ ਨਾਲ ਜਲਦੀ ਤੋਂ ਜਲਦੀ ਮਿਲਾ ਸਕੀਏ।