IED ਬਰਾਮਦ ਮਾਮਲਾ: NIA ਨੇ ਅੱਤਵਾਦੀ ਹਰਵਿੰਦਰ ਰਿੰਦਾ ਦੇ 3 ਸਾਥੀਆਂ ਖਿਲਾਫ ਦਾਇਰ ਕੀਤੀ ਚਾਰਜਸ਼ੀਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਕਾਸ਼, ਸੁਖਬੀਰ ਸਿੰਘ ਤੇ ਜਰਮਲਪ੍ਰੀਤ ਸਿੰਘ ਖਿਲਾਫ ਦਾਇਰ ਕੀਤੀ ਚਾਰਜਸ਼ੀਟ

Photo

 

 ਰੋਹਤਕ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਬੁੱਧਵਾਰ ਨੂੰ ਹਰਿਆਣਾ ਵਿੱਚ ਪਿਛਲੇ ਸਾਲ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਯੰਤਰ ਜ਼ਬਤ ਕਰਨ ਦੇ ਮਾਮਲੇ ਵਿੱਚ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਮੈਂਬਰਾਂ ਦੇ ਖਿਲਾਫ ਪੂਰਕ ਚਾਰਜਸ਼ੀਟ ਦਾਇਰ ਕੀਤੀ ਹੈ।

ਇਹ ਵੀ ਪੜ੍ਹੋ: ਲੁਧਿਆਣਾ ਪੁਲਿਸ ਨੇ 11 ਕਰੋੜ ਦੀ ਹੈਰੋਇਨ ਸਮੇਤ ਪਤੀ-ਪਤਨੀ ਨੂੰ ਕੀਤਾ ਕਾਬੂ 

ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਆਕਾਸ਼ ਉਰਫ ਆਕਾਸ਼ਦੀਪ, ਸੁਖਬੀਰ ਸਿੰਘ ਉਰਫ ਜਸ਼ਨ ਅਤੇ ਝਰਮਲਪ੍ਰੀਤ ਖਿਲਾਫ ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, ਹਥਿਆਰ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ।

ਇਹ ਵੀ ਪੜ੍ਹੋ: ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ  

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪਿਛਲੇ ਸਾਲ 24 ਮਈ ਨੂੰ ਹਰਿਆਣਾ ਪੁਲਿਸ ਤੋਂ ਇਹ ਕੇਸ ਆਪਣੇ ਹੱਥਾਂ ਵਿੱਚ ਲੈ ਲਿਆ ਸੀ ਅਤੇ ਪਿਛਲੇ ਸਾਲ 31 ਅਕਤੂਬਰ ਨੂੰ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਉਰਫ਼ 'ਰਿੰਦਾ ਸਮੇਤ ਛੇ ਮੁਲਜ਼ਮਾਂ ਖ਼ਿਲਾਫ਼ ਪਹਿਲੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਇਹ ਮਾਮਲਾ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਮਧੂਬਨ ਥਾਣੇ ਵਿੱਚ ਦਰਜ ਕੀਤਾ ਗਿਆ ਸੀ। ਰਿੰਦਾ ਦੇਸ਼ ਵਿੱਚ ਅੱਤਵਾਦੀ ਹਮਲੇ ਕਰਨ ਲਈ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਦਾ ਮਾਸਟਰਮਾਈਂਡ ਹੈ।