Agra Road Accident: ਮਹਾਂਕੁੰਭ​ ਤੋਂ ਵਾਪਸ ਆ ਰਹੀ ਬੱਸ ਦੀ ਸੜਕ ਉੱਤੇ ਖੜ੍ਹੇ ਟਰੱਕ ਨਾਲ ਹੋਈ ਟੱਕਰ, 4 ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਟੁਕੜੇ-ਟੁਕੜੇ ਹੋ ਗਏ।

Bus returning from Mahakumbh collides with truck parked on road, 4 killed

 

Agra Road Accident News: ਆਗਰਾ ਵਿੱਚ ਇੱਕ ਤੇਜ਼ ਰਫ਼ਤਾਰ ਬੱਸ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ, 20 ਲੋਕ ਜ਼ਖ਼ਮੀ ਹੋ ਗਏ। ਬੱਸ ਵਾਰਾਣਸੀ ਤੋਂ ਜੈਪੁਰ ਜਾ ਰਹੀ ਸੀ। ਬੱਸ ਵਿੱਚ 30 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਹਾਂਕੁੰਭ ਵਿੱਚ ਇਸ਼ਨਾਨ ਕਰ ਕੇ ਵਾਪਸ ਆ ਰਹੇ ਸਨ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਟੁਕੜੇ-ਟੁਕੜੇ ਹੋ ਗਏ। ਬੱਸ ਦੇ ਪਿਛਲੇ ਹਿੱਸੇ ਵਿੱਚ ਫਸੇ ਯਾਤਰੀਆਂ ਨੂੰ ਲੋਕਾਂ ਨੇ ਖਿੜਕੀਆਂ ਤੋੜ ਕੇ ਬਾਹਰ ਕੱਢਿਆ।

ਇਹ ਹਾਦਸਾ ਸ਼ਨੀਵਾਰ ਸਵੇਰੇ 5 ਵਜੇ ਫਤਿਹਾਬਾਦ ਥਾਣਾ ਖੇਤਰ ਦੇ ਆਗਰਾ ਐਕਸਪ੍ਰੈਸਵੇਅ 'ਤੇ ਵਾਪਰਿਆ। ਪੁਲਿਸ ਨੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਹਾਦਸੇ ਤੋਂ ਬਾਅਦ, ਐਕਸਪ੍ਰੈਸਵੇਅ ਦੇ ਇੱਕ ਪਾਸੇ ਸੜਕ ਬੰਦ ਹੈ, ਇਸ ਨੂੰ ਸਾਫ਼ ਕੀਤਾ ਜਾ ਰਿਹਾ ਹੈ।
ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ। ਬੱਸ ਵਿੱਚ ਬੈਠੇ ਲਗਭਗ ਸਾਰੇ ਲੋਕ ਜ਼ਖ਼ਮੀ ਹੋ ਗਏ ਹਨ। ਪੁਲਿਸ ਨਿੱਜੀ ਵਾਹਨਾਂ ਦੀ ਮਦਦ ਨਾਲ ਆਗਰਾ ਦੇ ਲੋਕਾਂ ਨੂੰ ਲਿਜਾ ਰਹੀ ਹੈ।"