LPG Price Hike: ਹੋਲੀ ਤੋਂ ਪਹਿਲਾਂ ਆਮ ਆਦਮੀ ਨੂੰ ਝਟਕਾ, LPG ਸਿਲੰਡਰ ਦੀ ਕੀਮਤ ’ਚ ਵਾਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗ਼ੈਸ ਸਿਲੰਡਰਾਂ ਦੀਆਂ ਨਵੀਆਂ ਦਰਾਂ ਅੱਜ ਤੋਂ ਹੋਈਆਂ ਲਾਗੂ

LPG Price Hike: A shock to the common man before Holi, price of LP7 cylinder increased

ਸਰਕਾਰ ਵਲੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਹੋਲੀ ਤੋਂ ਪਹਿਲਾਂ ਵਪਾਰਕ ਗ਼ੈਸ ਸਿਲੰਡਰ ਖ਼ਪਤਕਾਰਾਂ ਨੂੰ ਵੱਡਾ ਝਟਕਾ ਲੱਗਾ ਹੈ। ਮਾਰਚ ਮਹੀਨੇ ਦੇ ਪਹਿਲੇ ਦਿਨ ਤੇਲ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਧਾ ਦਿਤੀ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ।

ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ, ਪੈਟਰੋਲੀਅਮ ਕੰਪਨੀਆਂ ਨੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿਚ 6 ਰੁਪਏ ਦਾ ਵਾਧਾ ਕੀਤਾ ਹੈ। ਅਜਿਹੀ ਸਥਿਤੀ ਵਿਚ, ਹੁਣ ਰਾਜਸਥਾਨ ਵਿਚ, 19 ਕਿਲੋਗ੍ਰਾਮ ਵਪਾਰਕ ਗੈਸ ਸਿਲੰਡਰ 1824.50 ਰੁਪਏ ਦੀ ਬਜਾਏ 1830.50 ਰੁਪਏ ਵਿਚ ਉਪਲਬਧ ਹੋਵੇਗਾ। ਪਰ, ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।

ਘਰੇਲੂ ਗੈਸ ਸਿਲੰਡਰ 806.50 ਰੁਪਏ ਵਿਚ ਉਪਲਬਧ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਨਵਰੀ ਅਤੇ ਫ਼ਰਵਰੀ ਵਿਚ ਤੇਲ ਕੰਪਨੀਆਂ ਨੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿਤੀਆਂ ਸਨ। ਵਪਾਰਕ ਗ਼ੈਸ ਸਿਲੰਡਰ ਦੀ ਕੀਮਤ ਜਨਵਰੀ ਵਿਚ 14.50 ਰੁਪਏ ਅਤੇ ਫਰਵਰੀ ਵਿਚ 6 ਰੁਪਏ ਘਟਾਈ ਗਈ ਸੀ। ਪਰ, ਮਾਰਚ ਵਿਚ 6 ਰੁਪਏ ਦਾ ਵਾਧਾ ਹੋਇਆ ਹੈ।