ਪ੍ਰਧਾਨ ਮੰਤਰੀ ਵਲੋਂ ਅਸਾਮ-ਰਾਜਸਥਾਨ ਦੇ ਹੜ੍ਹਾਂ 'ਚ ਮਰਨ ਵਾਲਿਆਂ ਦੇ ਵਾਰਸਾਂ ਦੋ-ਦੋ ਲੱਖ ਰੁਪਏ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਅਤੇ ਰਾਜਸਥਾਨ ਵਿਚ ਹੜ੍ਹਾਂ ਦੌਰਾਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

Flood

ਨਵੀਂ ਦਿੱਲੀ, 31 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਅਤੇ ਰਾਜਸਥਾਨ ਵਿਚ ਹੜ੍ਹਾਂ ਦੌਰਾਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਦੋਹਾਂ ਸੂਬਿਆਂ ਵਿਚ ਹੜ੍ਹਾਂ ਕਾਰਨ ਜ਼ਖ਼ਮੀ ਹੋਏ ਲੋਕਾਂ ਨੂੰ 50-50 ਹਜ਼ਾਰ ਰੁਪਏ ਦਿਤੇ ਜਾਣਗੇ। ਦੋਹਾਂ ਸੂਬਿਆਂ ਵਿਚ ਹੜ੍ਹਾਂ ਕਾਰਨ ਜਾਨ ਅਤੇ ਮਾਲ ਦਾ ਭਾਰੀ ਨੁਕਸਾਨ ਹੋਇਆ ਹੈ।
ਪ੍ਰਧਾਨ ਮੰਤਰੀ ਹੜ੍ਹਾਂ ਦੀ ਮੌਜੂਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕਲ ਅਸਾਮ ਜਾਣਗੇ। ਦੂਜੇ ਪਾਸੇ ਰਾਜਸਥਾਨ ਅਤੇ ਉੜੀਸਾ ਵਿਚ ਤਾਜ਼ਾ ਬਾਰਸ਼ ਨਾਲ ਹੜ੍ਹਾਂ ਦੀ ਸਥਿਤੀ ਹੋਰ ਗੰਭੀਰ ਰੂਪ ਧਾਰਨ ਕਰ ਗਈ।
ਰਾਜਸਥਾਨ ਵਿਚ ਪਿਛਲੇ 24 ਘੰਟੇ ਦੌਰਾਨ ਜੈਪੁਰ, ਉਦੇਪੁਰ, ਭਰਤਪੁਰ, ਅਜਮੇਰ, ਬੀਕਾਨੇਰ ਅਤੇ ਕੋਟਾ ਜ਼ਿਲ੍ਹਿਆਂ ਵਿਚ ਦਰਮਿਆਨ ਬਾਰਸ਼ ਦਰਜ ਕੀਤੀ ਗਈ।
ਉੜੀਸਾ ਦੇ ਜਾਜਪੁਰ ਅਤੇ ਕੇਂਦਰਪਾੜਾ ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਕੇਂਦਰਪਾੜਾ ਜ਼ਿਲ੍ਹੇ ਦੇ ਪਟਮਉਂਡਈ ਇਲਾਕੇ ਵਿਚ 14 ਪਿੰਡ ਅਜੇ ਵੀ ਪਾਣੀ ਵਿਚ ਡੁੱਬੇ ਹੋਏ ਹਨ। ਜ਼ਿਲ੍ਹੇ ਵਿਚ ਬ੍ਰਾਹਮਣੀ ਅਤੇ ਕੁਸ਼ਭਦਰਾ ਨਦੀਆਂ ਪਤਰਾਪੁਰ ਅਤੇ ਇੰਦੂਪੁਰ ਵਿਖੇ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਵਗ ਰਹੀਆਂ ਹਨ। (ਏਜੰਸੀ)