ਗੁਜਰਾਤ 'ਚ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਤੇ ਲਾਠੀਚਾਰਜ, ਕਈ ਜ਼ਖਮੀ, 60 ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗੁਜਰਾਤ ਦੇ ਭਾਵਨਗਰ ਵਿਚ ਐਤਵਾਰ ਨੂੰ ਪੁਲਿਸ ਅਤੇ ਕਿਸਾਨਾਂ ਦੇ ਵਿਚਕਾਰ ਝੜਪ ਹੋ ਗਈ। ਕਿਸਾਨ ਭਾਵਨਗਰ ਜ਼ਿਲ੍ਹੇ ਦੇ ਇਕ ਪਿੰਡ ਵਿਚ

Gujarat tear gas shells left on Farmers, 60 people detained

ਭਾਵਨਗਰ : ਗੁਜਰਾਤ ਦੇ ਭਾਵਨਗਰ ਵਿਚ ਐਤਵਾਰ ਨੂੰ ਪੁਲਿਸ ਅਤੇ ਕਿਸਾਨਾਂ ਦੇ ਵਿਚਕਾਰ ਝੜਪ ਹੋ ਗਈ। ਕਿਸਾਨ ਭਾਵਨਗਰ ਜ਼ਿਲ੍ਹੇ ਦੇ ਇਕ ਪਿੰਡ ਵਿਚ ਪ੍ਰਸਤਾਵਿਤ ਕੋਲਾ ਪਲਾਂਟ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਸਨ। ਇਸ ਝੜਪ ਵਿਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਔਰਤਾਂ ਅਤੇ ਬੱਚਿਆਂ ਸਮੇਤ ਪ੍ਰਦਰਸ਼ਨਕਾਰੀਆਂ ਨਾਲ ਹੱਥੋਪਾਈ ਕੀਤੀ। 

ਜ਼ਿਕਰਯੋਗ ਹੈ ਕਿ ਗੁਜਰਾਤ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਲਗਭਗ ਦੋ ਦਹਾਕੇ ਪਹਿਲਾਂ ਲਿਗਨਾਈਟ ਪਲਾਂਟ ਸਥਾਪਤ ਕਰਨ ਲਈ ਭਾਵਨਗਰ ਵਿਚ 12 ਪਿੰਡਾਂ ਵਿਚ ਲਗਭਗ 1250 ਕਿਸਾਨਾਂ ਦੀ 3377 ਏਕੜ ਜ਼ਮੀਨ ਅਕਵਾਇਰ ਕੀਤੀ ਸੀ। ਅਕਵਾਇਰ ਹੋਣ ਤੋਂ ਲੈ ਕੇ ਹੁਣ ਤਕ ਇਹ ਜ਼ਮੀਨ ਕਿਸਾਨਾਂ ਦੇ ਨੇੜੇ ਹੀ ਸੀ ਅਤੇ ਉਹ ਇਸ 'ਤੇ ਖੇਤੀ ਕਰ ਰਹੇ ਸਨ।  

ਇਸ ਦੌਰਾਨ ਜ਼ਮੀਨ ਦਾ ਕਬਜ਼ਾ ਲੈਣ ਗਏ ਕਿਸਾਨਾਂ ਦੀ ਪੁਲਿਸ ਨਾਲ ਝੜਪ ਗਈ। ਹਾਲਾਤ ਇਹ ਬਣ ਗਏ ਕਿ ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ। ਕਿਸਾਨਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਹੰਝੂ ਗੈਸ ਦੇ ਕਰੀਬ 40 ਗੋਲੇ ਛੱਡੇ। ਇਸ ਦੌਰਾਨ ਜ਼ਖ਼ਮੀ ਹੋਏ ਲੋਕਾਂ ਵਿਚ ਬੱਚੇ ਵੀ ਸ਼ਾਮਲ ਹਨ। 

ਭਾਵਨਗਰ ਦੇ ਪੁਲਿਸ ਮੁਖੀ ਦੀਪਾਂਕਰ ਤ੍ਰਿਵੇਦੀ ਨੇ ਦਸਿਆ ਕਿ ਕੰਪਨੀ ਨੇ ਜ਼ਮੀਨ ਦਾ ਕਬਜ਼ਾ ਲੈਣ ਲਈ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਲਗਭਗ 50 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਬਾਡੀ ਪਿੰਡ ਦੇ ਨੇੜੇ ਪ੍ਰਦਰਸ਼ਨਕਾਰੀਆਂ 'ਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ, ਨਾਲ ਹੀ ਲਾਠੀਚਾਰਜ ਵੀ ਕੀਤਾ ਗਿਆ ਹੈ।

ਉਥੇ ਹੀ ਇਕ ਸਥਾਨਕ ਕਿਸਾਨ ਨੇਤਾ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਕਿਸਾਨ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਪਰ ਪੁਲਿਸ ਨੇ ਔਰਤਾਂ ਅਤੇ ਬੱਚਿਆਂ ਸਮੇਤ ਪ੍ਰਦਰਸ਼ਨਕਾਰੀਆਂ ਨਾਲ ਬਦਸਲੂਕੀ ਕੀਤੀ ਅਤੇ ਉਨ੍ਹਾਂ 'ਤੇ ਲਾਠੀਚਾਰਜ ਵੀ ਕੀਤਾ।