ਪੁੰਛ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ, ਇੱਕ ਫ਼ੌਜੀ ਸ਼ਹੀਦ ਅਤੇ 6 ਸਾਲਾ ਬੱਚੇ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ 'ਚ 5 ਜਵਾਨ ਜ਼ਖ਼ਮੀ

Ceasefire in Poonch

ਜੰਮੂ : ਪਾਕਿਸਤਾਨ ਆਪਣੀ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਹੱਦ ਪਾਰ ਤੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਹੀ ਪਾਕਿਸਤਾਨੀ ਫ਼ੌਜ ਨੇ ਲਗਾਤਾਰ ਸੋਮਵਰ ਨੂੰ ਪੁੰਛ 'ਚ ਪਿੰਡਾਂ ਨੂੰ ਨਿਸ਼ਾਨਾ ਬਣਾਉਂਦਿਆਂ ਮੋਰਟਾਰ ਦਾਗੇ। ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਬੀਐਸਐਫ ਦਾ ਇਕ ਅਧਿਕਾਰੀ ਸ਼ਹੀਦ ਹੋ ਗਿਆ। ਬੀ.ਐਸ.ਐਫ. ਨੇ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ 5 ਜਵਾਨ ਜ਼ਖ਼ਮੀ ਹੋਏ ਹਨ।

ਰੱਖਿਆ ਮੰਤਰਾਲਾ ਦੇ ਬੁਲਾਰੇ ਲੈਫ਼ਟੀਨੈਂਟ ਕਰਨਲ ਦਵਿੰਦਰ ਆਨੰਦ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੋਮਵਾਰ ਸਵੇਰੇ 7.45 ਵਜੇ ਪਾਕਿ ਫ਼ੌਜੀਆਂ ਨੇ ਸ਼ਾਹਪੁਰ ਅਤੇ ਕੇਰਨੀ ਸੈਕਟਰਾਂ 'ਚ ਮੋਰਟਾਰ ਦਾਗੇ ਅਤੇ ਛੋਟੇ ਹਥਿਆਰਾਂ ਨਾਲ ਹਮਲਾ ਕੀਤਾ। ਪਾਕਿਤਸਾਨ ਦੀ ਕਾਰਵਾਈ 'ਚ 6 ਸਾਲ ਦਾ ਇਕ ਬੱਚਾ ਵੀ ਮਾਰਿਆ ਗਿਆ। ਪੁੰਛ 'ਚ 9 ਸਥਾਨਕ ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਫ਼ੌਜ ਨੇ ਦੱਸਿਆ ਕਿ ਪਾਕਿ ਫ਼ੌਜ ਨੇ ਬਗੈਰ ਕਾਰਨ ਰਾਜੌਰੀ ਦੇ ਨੌਸ਼ਹਿਰਾ ਸੈਕਟਰ 'ਚ ਗੋਲੀਬਾਰੀ ਕੀਤੀ। ਉਨ੍ਹਾਂ ਨੇ ਇਕੱਠੇ ਕਈ ਮੋਰਟਾਰ ਦਾਗੇ ਅਤੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਣ ਲਈ ਛੋਟੇ ਹਥਿਆਰਾਂ ਦੀ ਵੀ ਵਰਤੋਂ ਕੀਤੀ। ਭਾਰਤੀ ਫ਼ੌਜ ਨੇ ਪਲਟਵਾਰ ਕਰਦਿਆਂ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ।