ਕੋਰੋਨਾ ਕਾਰਨ ਸ਼ਹੀਦ ਹੋਣ ਵਾਲੇ ਡਾਕਟਰਾਂ, ਨਰਸਾਂ ਦੇ ਪਰਿਵਾਰ ਲਈ ਦਿੱਲੀ ਸਰਕਾਰ ਦਾ ਵੱਡਾ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾਵਾਇਰਸ ਦੇ ਕਾਰਨ ਪੂਰੇ ਭਾਰਤ ਨੂੰ ਲਾਕਡਾਊਨ ਕੀਤਾ ਹੋਇਆ ਹੈ  ।

file photo

ਨਵੀਂ ਦਿੱਲੀ : ਕੋਰੋਨਾਵਾਇਰਸ ਦੇ ਕਾਰਨ ਪੂਰੇ ਭਾਰਤ ਨੂੰ ਲਾਕਡਾਊਨ ਕੀਤਾ ਹੋਇਆ ਹੈ  ।ਕੋਰੋਨਾਵਾਇਰਸ ਦੀ ਬਣੀ ਇਸ ਔਖਾਈ ਸਥਿਤੀ ਵਿਚ ਜਿੱਥੇ ਕਈ ਲੋਕ ਮਹਿੰਗਾ ਰਾਸ਼ਨ ਅਤੇ ਦਵਾਈਆਂ ਨਾਲ ਕਾਲਾਬਾਜ਼ਾਰੀ ਕਰ ਰਹੇ ਹਨ, ਉੱਥੇ ਹੀ ਕੁੱਝ ਲੋਕ ਇਸ ਤਰ੍ਹਾਂ ਦੇ ਹਨ ਜੋ ਹਨੇਰੇ ਵਿਚ ਦੀਵੇ ਦੀ ਤਰ੍ਹਾਂ ਕੰਮ ਕਰ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਨਾਲ ਲੜਨ ਵਾਲਿਆਂ ਬਾਰੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਬੁੱਧਵਾਰ ਨੂੰ ਕਿਹਾ ਕਿ ਜੇ ਕੋਈ ਕੋਰੋਨਾ ਨਾਲ ਲੜਦਿਆਂ ਮਰਦਾ ਹੈ, ਤਾਂ ਉਸਦੇ  ਪਰਿਵਾਰ ਨੂੰ 1-1 ਕਰੋੜ ਦੀ ਸਹਾਇਤਾ ਦਿੱਤੀ ਜਾਵੇਗੀ ।

ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰ ਅੱਜ ਫੌਜੀਆਂ ਵਾਂਗ ਦੇਸ਼ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਡਾਕਟਰ, ਸਿਹਤ ਕਰਮਚਾਰੀ ਜਾਂ ਮੈਡੀਕਲ ਵਰਕਰ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਦੇ ਦੌਰਾਨ ਮਰ  ਜਾਂਦਾ ਹੈ।

ਤਾਂ ਦਿੱਲੀ ਸਰਕਾਰ ਉਸਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਜਦੋਂ ਤੁਸੀਂ ਕੰਮ ਕਰ ਰਹੇ ਹੋ, ਤਾਂ ਮੇਰੀ ਜ਼ਿੰਮੇਵਾਰੀ ਬਣਦੀ ਹੈ ਕਿ ਤੁਹਾਡੇ ਪਰਿਵਾਰਕ ਮੈਂਬਰਾਂ ਦੀ ਰੱਖਿਆ ਕਰਨੀ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ।

ਜੇ ਕਿਸੇ ਪਰਿਵਾਰ ਨੂੰ ਕਿਸੇ ਚੀਜ਼ ਦੀ ਜ਼ਰੂਰਤ ਪੈਂਦੀ ਹੈ, ਤਾਂ ਸਾਨੂੰ ਤੁਰੰਤ ਦੱਸੋ ਅਸੀ  ਤੁਹਾਡੇ ਪਰਿਵਾਰ ਦੀਆਂ ਸਾਰੀਆਂ ਜ਼ਰੂਰਤਾਂ ਪੂਰੀਆਂ ਕਰਾਂਗੇ। ਕੇਜਰੀਵਾਲ ਨੇ ਕਿਹਾ ਕਿ ਤੁਹਾਨੂੰ ਲੋਕਾਂ ਨੂੰ ਇਸ ਤਰ੍ਹਾਂ ਸੇਵਾ ਕਰਦੇ ਰਹਿਣਾ ਚਾਹੀਦਾ ਹੈ ।

ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਬਿਮਾਰੀ ਨੂੰ ਹਰਾਉਣਾ ਹੈ ਅਤੇ ਮੇਰਾ ਵਿਸ਼ਵਾਸ ਹੈ ਕਿ ਜੇ ਸਾਰੇ ਲੋਕ ਇਕੱਠੇ ਹੁੰਦੇ ਹਨ ਤਾਂ ਅਜਿਹੀ ਕੋਈ ਚੀਜ ਨਹੀਂ ਹੈ ਜਿਸ ਨੂੰ ਅਸੀਂ ਮਿਲ ਕੇ ਨਹੀਂ ਹਰਾ ਸਕਦੇ। ਅੱਜ ਤੋਂ ਪੰਜ ਹਜ਼ਾਰ ਰੁਪਏ ਵੀ ਦਿੱਲੀ ਦੇ 37 ਹਜ਼ਾਰ ਰਜਿਸਟਰਡ ਮਜ਼ਦੂਰਾਂ ਦੇ ਖਾਤੇ ਵਿੱਚ ਪਾ ਦਿੱਤੇ ਜਾਣਗੇ। ਕੇਜਰੀਵਾਲ ਨੇ  ਪ੍ਰਵਾਸੀ ਮਜ਼ਦੂਰਾਂ ਨੂੰ  ਵੀ ਦਿੱਲੀ ਨਾ ਛੱਡਣ ਦੀ ਅਪੀਲ ਵੀ ਕੀਤੀ ਸੀ ਅਤੇ ਕਿਹਾ ਸਾਡੀ ਸਰਕਾਰ ਨੇ ਉਨ੍ਹਾਂ ਲਈ ਢੁਕਵੇਂ ਪ੍ਰਬੰਧ ਕੀਤੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋੜਵੰਦ ਲੋਕਾਂ ਨੂੰ ਮੁਫਤ ਭੋਜਨ ਮੁਹੱਈਆ ਕਰਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਭੁੱਖ ਮਿਟਾਉਣ ਦੇ ਕੇਂਦਰ ਵੀ ਸਥਾਪਤ ਕੀਤੇ ਹਨ।ਦਰਅਸਲ, ਕੋਰੋਨਾ ਵਾਇਰਸ ਨਾਲ ਲੜਨ ਲਈ ਚੱਲ ਰਹੇ ਤਾਲਾਬੰਦੀ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰ ਰਾਜਾਂ ਦੇ ਪ੍ਰਵਾਸੀ ਮਜ਼ਦੂਰ ਆਪਣੇ ਘਰੇਲੂ ਰਾਜਾਂ ਵਿੱਚ ਵਾਪਸ ਜਾਣਾ ਸ਼ੁਰੂ ਕਰ ਦਿੱਤਾ ਸੀ। 

ਕੇਜਰੀਵਾਲ ਨੇ ਕਿਹਾ ਕਿ ਤੋਂ ਸਰਕਾਰ ਲਗਭਗ ਚਾਰ ਲੱਖ ਲੋਕਾਂ ਨੂੰ ਦੁਪਹਿਰ ਦੇ ਖਾਣੇ ਅਤੇ ਰਾਤ ਦੇ ਖਾਣੇ ਦੀ ਸੇਵਾ 224 ਨਾਈਟ ਸ਼ੈਲਟਰਾਂ ਅਤੇ 325 ਸਕੂਲ ਅਤੇ ਹੋਰ ਥਾਵਾਂ 'ਤੇ ਦੇਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।