Breaking News : ਹੁਣੇ-ਹੁਣੇ ਪੰਜਾਬ ਲਈ ਆਈ ਵੱਡੀ ਰਾਹਤ ਦੀ ਖ਼ਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਵਿਚ ਕਰੋਨਾ ਵਾਇਰਸ ਵਰਗੀ ਮਹਾਂਮਾਰੀ ਨੂੰ ਰੋਕਣ ਲਈ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ

coronavirus

ਜਲੰਧਰ : ਭਾਰਤ ਵਿਚ ਕਰੋਨਾ ਵਾਇਰਸ ਵਰਗੀ ਮਹਾਂਮਾਰੀ ਨੂੰ ਰੋਕਣ ਲਈ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ  ਪਰ ਫਿਰ ਵੀ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ । ਜਿਨ੍ਹਾਂ ਵਿਚੋਂ  38 ਲੋਕਾਂ ਦੀ ਮੌਤ ਹੋ ਚੁੱਕੀ ਹੀ ਉੱਥੇ ਹੀ ਜਲੰਧਰ ਦੇ ਲੋਕਾਂ ਲਈ ਇਕ ਵੱਡੀ ਰਾਹਤ ਦੀ ਖਬਰ ਆਈ ਹੈ

ਜਿਥੇ ਸਿਹਤ ਵਿਭਾਗ ਦੇ ਵੱਲ਼ੋਂ ਮਿਲੀ ਜਾਣਕਾਰੀ ਦੇ ਅਨੁਸਾਰ 117 ਸ਼ੱਕੀ ਲੋਕਾਂ ਦੇ ਸੈਪਲ਼ ਟੈਸਟ ਦੇ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 113 ਦੀ ਰਿਪੋਰਟ ਨੈਗਟਿਵ ਆਈ ਹੈ ਅਤੇ ਇਨ੍ਹਾਂ ਵਿਚੋਂ ਚਾਰ ਵਿਅਕਤੀਆਂ ਦੀ ਰਿਪੋਰਟ ਪਹਿਲਾਂ ਹੀ ਪੋਜ਼ਟਿਵ ਆ ਚੁੱਕੀ ਸੀ ।

ਇਸੇ ਦੌਰਾਨ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਸੱਕੀ ਮਰੀਜ਼ਾਂ ਨੂੰ ਹਸਪਤਾਲ ਚੋਂ ਚੱਲ ਰਹੇ ਇਲਾਜ਼ ਦੌਰਾਨ ਹੁਣ ਡਿਸਚਾਰਜ ਕਰਕੇ ਘਰ ਭੇਜ ਦਿੱਤਾ ਗਿਆ ਹੈ ਅਤੇ ਇਸ ਲਈ ਹੁਣ ਹਸਪਤਾਲ ਵਿਚ ਕੇਵਲ ਉਨ੍ਹਾਂ ਪੌਜਟਿਵ ਚਾਰ ਮਰੀਜ਼ਾਂ ਨੂੰ ਹੀ ਰੱਖਿਆ ਗਿਆ ਹੈ ਜਿਨ੍ਹਾਂ ਦੀ ਰਿਪੋਰਟ ਪੌਜਟਿਵ ਆ ਚੁੱਕੀ ਹੈ।

ਦੱਸ ਦੱਈਏ ਕਿ ਪੰਜਾਬ ਵਿਚ ਹਰ ਦਿਨ ਕਰੋਨਾ ਵਾਇਰਸ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ । ਜਿਸ ਕਾਰਨ ਹੁਣ ਤੱਕ 41 ਲੋਕ ਅਜਿਹੇ ਹਨ ਜਿਨ੍ਹਾਂ ਵਿਚ ਕਰੋਨਾ ਵਾਇਰਸ ਦੇ ਲੱਛਣ ਮਿਲੇ ਹਨ ਅਤੇ ਇਨ੍ਹਾਂ ਵਿਚੋਂ ਚਾਰ ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਵੀ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।