15 ਅਪ੍ਰੈਲ ਤੋਂ ਫਿਰ ਚੱਲਣਗੀਆਂ ਟ੍ਰੇਨਾਂ, ਆਨਲਾਈਨ ਰਾਖਵੇਂਕਰਨ ਦੀ ਪ੍ਰਕਿਰਿਆ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਵਿਚ ਕਰੋਨਾ ਵਾਇਰਸ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਦੇ ਲਈ ਲੌਕਡਾਊਨ ਕਰ ਦਿੱਤਾ ਸੀ

lockdown

ਨਵੀਂ ਦਿੱਲੀ : ਭਾਰਤ ਵਿਚ ਕਰੋਨਾ ਵਾਇਰਸ ਮਹਾਂਮਾਰੀ ਦੇ  ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਦੇ ਲਈ ਲੌਕਡਾਊਨ ਕਰ ਦਿੱਤਾ ਸੀ ਜਿਸ ਤੋਂ ਬਾਅਦ ਦੇਸ਼ ਵਿਚ ਹਰ ਪਾਸੇ ਕੰਮਕਾਰ ਅਤੇ ਅਵਾਜਾਈ ਠੱਪ ਹੋ ਗਈ ਸੀ । ਇਸ ਨੂੰ ਅਮਲ ਵਿਚ ਲਿਆਂਉਦਿਆਂ  22 ਮਾਰਚ ਤੋਂ ਪੂਰੇ ਦੇਸ਼ ਵਿਚ ਸਾਰੀਆਂ ਰੇਲਾਂ ਨੂੰ ਰੇਲ ਮੰਤਰਾਲੇ ਵੱਲ਼ੋਂ ਬੰਦ ਕਰ ਦਿੱਤਾ ਗਿਆ ਸੀ ।

ਹੁਣ ਜਾਣਕਾਰੀ ਦੇ ਅਨੁਸਾਰ ਦੇਸ਼ ਦੇ ਲੋਕਾਂ ਲਈ ਇਕ ਖੁਸ਼ਖਬਰੀ ਦੀ ਗੱਲ ਸਾਹਮਣੇ ਆ ਰਹੀ ਹੈ ਕਿ 14 ਅਪ੍ਰੈਲ ਨੂੰ ਲੌਕਡਾਊਨ ਖਤਮ ਹੋਣ ਦੇ ਬਾਅਦ 15 ਤਰੀਖ਼ ਤੋਂ ਦੇਸ਼ ਵਿਚ ਟ੍ਰੇਨਾਂ ਦੇ ਫਿਰ ਤੋਂ ਪੱਟੜੀਆਂ ਉਤੇ ਭੱਜਣ ਦੀ ਗੱਲ ਕਹੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅੱਜ ਆਈ,ਆਰ.ਸੀ.ਟੀ.ਸੀ ਨੇ ਔਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਜਿਸ ਤੋਂ ਬਾਅਦ ਹੁਣ ਇਹ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਸ਼ਾਇਦ ਕੇਂਦਰ ਸਰਕਾਰ ਨੇ 14 ਅਪ੍ਰੈਲ ਨੂੰ ਦੇਸ਼ ਵਿਚ ਲੌਕਡਾਊਨ ਸਮਾਪਿਤ ਕਰਨ ਦਾ ਇਸ਼ਾਰਾ ਕਰ ਦਿੱਤਾ ਹੈ। ਦੱਸ ਦੱਈਏ ਕਿ ਹੁਣ ਤੱਕ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਵਿਚੋਂ ਕਰੋਨਾ ਵਾਇਰਸ ਦੇ 1637 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 45 ਲੋਕਾਂ ਦੀ ਇਸ ਖਤਰਨਾਕ ਵਾਇਰਸ ਕਾਰਨ ਹੁਣ ਮੌਤ ਹੋ ਚੁੱਕੀ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।