ਪੱਛਮੀ ਬੰਗਾਲ ਅਤੇ ਅਸਾਮ ਵਿਚ ਦੂਜੇ ਪੜਾਅ ਦੀ ਵੋਟਿੰਗ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ

West Bengal and Assam

ਕਲਕੱਤਾ: ਅਸਾਮ ਅਤੇ ਪੱਛਮੀ ਬੰਗਾਲ ਵਿਚ ਅੱਜ ਸਵੇਰੇ 7 ਵਜੇ ਤੋਂ  ਦੂਸਰੇ ਪੜਾਅ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਅਤੇ ਪੱਛਮੀ ਬੰਗਾਲ ਦੇ ਵੋਟਰਾਂ ਨੂੰ ਵੋਟਿੰਗ ਸ਼ੁਰੂ ਹੁੰਦੇ ਹੀ ਵੋਟ ਪਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਅਤੇ ਅਸਾਮ ਦੇ ਵੋਟਰਾਂ ਲਈ ਦੋ ਵੱਖ-ਵੱਖ ਟਵੀਟ ਕੀਤੇ ਹਨ। ਪੱਛਮੀ ਬੰਗਾਲ ਵਿਚ ਅੱਠ ਪੜਾਵਾਂ ਵਿਚ ਚੋਣਾਂ ਹਨ

 ਪੱਛਮੀ ਬੰਗਾਲ ਦੇ ਦੂਜੇ ਪੜਾਅ ਵਿੱਚ 4 ਜ਼ਿਲ੍ਹਿਆਂ ਵਿੱਚ 30 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਹੋ ਰਹੀਆਂ ਹਨ। ਦੂਜੇ ਪਾਸੇ, ਅਸਾਮ ਵਿਚ ਦੂਜੇ ਪੜਾਅ ਦੀਆਂ 30 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਹੋ ਰਹੀਆਂ ਹਨ। ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ, ਚੋਣ ਕਮਿਸ਼ਨ ਨੇ ਕੋਵਿਡ -19 ਦਿਸ਼ਾ-ਨਿਰਦੇਸ਼ਾਂ ਤਹਿਤ ਵੋਟ ਪਾਉਣ ਦੀ ਅਪੀਲ ਕੀਤੀ ਹੈ।

 ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਹਿਲੇ ਟਵੀਟ ਵਿੱਚ ਕਿਹਾ, "ਪੱਛਮੀ ਬੰਗਾਲ ਦੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਦੇ ਹਲਕੇ  ਵਿਚ ਅੱਜ ਵੋਟਿੰਗ ਹੋ ਰਹੀ ਹੈ ਉਹ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ।

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਹੋਰ ਟਵੀਟ ਵਿੱਚ ਕਿਹਾ ਹੈ, “ਅਸਾਮ ਵਿੱਚ ਅੱਜ ਚੋਣਾਂ ਦਾ ਦੂਜਾ ਪੜਾਅ ਚੱਲ ਰਿਹਾ ਹੈ। ਮੈਂ ਇਸ ਪੜਾਅ ਦੇ ਸਾਰੇ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਤਿਉਹਾਰ ਨੂੰ ਮਜ਼ਬੂਤ ​​ਕਰਨ।