ਮਹਿੰਗਾਈ ਦੀ ਮਾਰ: ਕਮਰਸ਼ੀਅਲ ਸਿਲੰਡਰ 250 ਰੁਪਏ ਹੋਇਆ ਮਹਿੰਗਾ
19 ਕਿਲੋਗ੍ਰਾਮ ਦਾ ਸਿਲੰਡਰ ਹੁਣ 2553 ਰੁਪਏ ਵਿੱਚ ਮਿਲੇਗਾ
ਨਵੀਂ ਦਿੱਲੀ : ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMCs) ਨੇ LPG ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵੱਡਾ ਵਾਧਾ ਕੀਤਾ ਹੈ। ਸ਼ੁੱਕਰਵਾਰ ਨੂੰ ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 250 ਰੁਪਏ ਦਾ ਵਾਧਾ ਹੋਇਆ ਹੈ। ਇਸ 19 ਕਿਲੋਗ੍ਰਾਮ ਸਿਲੰਡਰ ਦੀ ਕੀਮਤ ਹੁਣ 2553 ਰੁਪਏ ਹੋਵੇਗੀ। ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।
ਦੱਸ ਦੇਈਏ ਕਿ 22 ਮਾਰਚ ਨੂੰ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ, ਜਦੋਂ ਕਿ ਵਪਾਰਕ ਐਲਪੀਜੀ ਗੈਸ ਸਿਲੰਡਰ ਸਸਤਾ ਹੋ ਗਿਆ ਸੀ। ਦਿੱਲੀ ਵਿੱਚ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ 949.50 ਰੁਪਏ ਹੈ।
ਕਮਰਸ਼ੀਅਲ ਸਿਲੰਡਰ ਦੀ ਕੀਮਤ ਵਧਣ ਨਾਲ ਹੋਟਲਾਂ ਅਤੇ ਰੈਸਟੋਰੈਂਟਾਂ 'ਤੇ ਅਸਰ ਦੇਖਣ ਨੂੰ ਮਿਲੇਗਾ। ਇਸ ਦਾ ਅਸਰ ਆਮ ਗਾਹਕਾਂ ਦੀਆਂ ਜੇਬਾਂ 'ਤੇ ਵੀ ਪਵੇਗਾ, ਕਿਉਂਕਿ ਲਾਗਤ ਵਧਣ ਨਾਲ ਬਾਹਰੀ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਧਣੀਆਂ ਤੈਅ ਹਨ।