ਮਹੀਨੇ ਦੇ ਪਹਿਲੇ ਦਿਨ ਆਮ ਆਦਮੀ ਨੂੰ ਰਾਹਤ, ਕਮਰਸ਼ੀਅਲ ਸਿਲੰਡਰ ਹੋ ਗਿਆ ਸਸਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ

PHOTO

 

 ਨਵੀਂ ਦਿੱਲੀ: ਵਿੱਤੀ ਸਾਲ 2023-24 ਦੇ ਪਹਿਲੇ ਹੀ ਦਿਨ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, 14.2 ਕਿਲੋ ਦਾ ਗੈਸ ਸਿਲੰਡਰ ਉਸੇ ਕੀਮਤ 'ਤੇ ਮਿਲੇਗਾ, ਜਿਸ ਕੀਮਤ 'ਤੇ ਪਿਛਲੇ ਮਹੀਨੇ ਉਪਲਬਧ ਸੀ ਪਰ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਅੱਜ ਤੋਂ ਹੋਣ ਜਾ ਰਹੇ ਵੱਡੇ ਬਦਲਾਅ, ਤੁਹਾਡੀ ਜੇਬ ’ਤੇ ਪਵੇਗਾ ਸਿੱਧਾ ਅਸਰ

ਸਰਕਾਰੀ ਗੈਸ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 91.50 ਰੁਪਏ ਦੀ ਕਟੌਤੀ ਕੀਤੀ ਹੈ। ਇਸ ਲਈ ਹੁਣ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ।

ਇਹ ਵੀ ਪੜ੍ਹੋ: RSS ਨੂੰ 21ਵੀਂ ਸਦੀ ਦਾ ਕੌਰਵ ਕਹਿ ਕੇ ਫਸੇ ਰਾਹੁਲ ਗਾਂਧੀ, ਮਾਣਹਾਨੀ ਦਾ ਕੇਸ ਦਰਜ 

ਘਰੇਲੂ ਗੈਸ ਸਿਲੰਡਰਾਂ ਦੇ ਮੁਕਾਬਲੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਜ਼ਿਆਦਾ ਉਤਰਾਅ-ਚੜ੍ਹਾਅ ਆਉਂਦਾ ਹੈ। 1 ਅਪ੍ਰੈਲ 2022 ਨੂੰ ਦਿੱਲੀ ਵਿੱਚ 19 ਕਿਲੋ ਦਾ ਵਪਾਰਕ ਗੈਸ ਸਿਲੰਡਰ 2,253 ਰੁਪਏ ਵਿੱਚ ਉਪਲਬਧ ਸੀ। ਉਹੀ ਸਿਲੰਡਰ ਅੱਜ 2,028 ਰੁਪਏ ਵਿੱਚ ਮਿਲ ਰਿਹਾ ਹੈ। ਸਰਕਾਰੀ ਗੈਸ ਕੰਪਨੀਆਂ ਹਰ ਮਹੀਨੇ ਦੇ ਪਹਿਲੇ ਦਿਨ ਐਲਪੀਜੀ ਦੀਆਂ ਕੀਮਤਾਂ ਵਿੱਚ ਸੋਧ ਕਰਕੇ ਨਵੀਆਂ ਦਰਾਂ ਜਾਰੀ ਕਰਦੀਆਂ ਹਨ।