ਕੋਰੋਨਾ: ਭਾਰਤ ਦੀ ਮਦਦ ਲਈ 15 ਆਕਸਜੀਨ ਕੌਂਸਨਟ੍ਰੈਟੋਰਸ ਥਾਈਲੈਂਡ ਤੋਂ ਦਿੱਲੀ ਪਹੁੰਚੇ
ਕੌਮੀ ਰਾਜਧਾਨੀ ਦਿੱਲੀ ਵਿਚ ਹੁਣ ਤੱਕ 16147 ਮਰੀਜ਼ਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ। ਹੁਣ ਤਕ ਕੁੱਲ 1,149,333 ਲੋਕ ਦਿੱਲੀ ਵਿਚ ਕੋਰੋਨਾ ਨਾਲ ਸੰਕਰਮਿਤ ਹੋਏ ਹਨ।
ਨਵੀਂ ਦਿੱਲੀ- ਕੋਰੋਨਾ ਵਾਇਰਸ ਖਿਲਾਫ਼ ਲੜਾਈ ਵਿਚ ਬਾਰਤ ਦੀ ਮਦਦ ਕਰਨ ਲਈ ਥਾਈਲੈਂਡ ਤੋਂ 15 ਆਕਸੀਜਨ ਕੰਸਟੇਟਰ ਦਿੱਲੀ ਪਹੁੰਚੇ ਹਨ। ਇਸ ਦੌਰਾਨ, ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿਚ ਕੋਰੋਨਾ ਦੀ ਲਾਗ ਦੇ 27,047 ਨਵੇਂ ਮਾਮਲੇ ਸਾਹਮਣੇ ਆਏ ਹਨ। ਦਿੱਲੀ ਵਿਚ ਕੋਰੋਨਾ ਦੇ 375 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ 24 ਘੰਟਿਆਂ ਵਿਚ 25,288 ਕੋਰੋਨਾ ਮਰੀਜ਼ ਠੀਕ ਹੋ ਗਏ ਹਨ।
ਕੌਮੀ ਰਾਜਧਾਨੀ ਦਿੱਲੀ ਵਿਚ ਹੁਣ ਤੱਕ 16147 ਮਰੀਜ਼ਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ। ਹੁਣ ਤਕ ਕੁੱਲ 1,149,333 ਲੋਕ ਦਿੱਲੀ ਵਿਚ ਕੋਰੋਨਾ ਨਾਲ ਸੰਕਰਮਿਤ ਹੋਏ ਹਨ। 20 ਅਪ੍ਰੈਲ ਨੂੰ ਦਿੱਲੀ ਵਿੱਚ ਇੱਕ ਦਿਨ ਵਿਚ ਸਭ ਤੋਂ ਵੱਧ 28395 ਵਿਅਕਤੀ ਸੰਕਰਮਿਤ ਹੋਏ ਸਨ। ਵੀਰਵਾਰ ਨੂੰ ਇਕ ਦਿਨ ਵਿਚ ਸਭ ਤੋਂ ਵੱਧ 395 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਕਿ ਫਿਲਹਾਲ ਉਹਨਾਂ ਕੋਲ ਵੈਕਸੀਨ ਨਹੀਂ ਹੈ ਪਰ ਉਹਨਾਂ ਨੂੰ ਉਮੀਦ ਹੈ ਕਿ ਜਲਦ ਹੀ ਵੈਕਸੀਨ ਉਹਨਾਂ ਕੋਲ ਪਹੁੰਚਾਈ ਜਾਵੇਗੀ। ਇਹੀ ਕਾਰਨ ਹੈ ਕਿ 1 ਮਈ ਤੋਂ 18 ਤੋਂ ਵੱਧ ਉਮਰ ਦੇ ਲੋਕਾਂ ਦੇ ਵੈਕਸੀਨ ਲਗਾੁਣ ਦਾ ਪ੍ਰੋਗਰਾਮ ਸ਼ੁਰੂ ਨਹੀਂ ਕੀਤਾ ਗਿਆ।