Chardham Yatra 2024 : ਪਹਿਲੇ 15 ਦਿਨ ਚਾਰਧਾਮ ਯਾਤਰਾ 'ਤੇ ਨਾ ਆਉਣ VIP ਅਤੇ VVIP , ਉੱਤਰਾਖੰਡ ਸਰਕਾਰ ਵੱਲੋਂ ਅਪੀਲ

ਏਜੰਸੀ

ਖ਼ਬਰਾਂ, ਰਾਸ਼ਟਰੀ

10 ਤੋਂ 25 ਮਈ ਦਰਮਿਆਨ 10 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ

Chardham Yatra 202

Chardham Yatra 2024 : ਆਉਣ ਵਾਲੀ 10 ਤਰੀਕ ਤੋਂ ਸ਼ੁਰੂ ਹੋ ਰਹੀ ਚਾਰਧਾਮ ਯਾਤਰਾ ਨੂੰ ਲੈ ਕੇ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਉੱਤਰਾਖੰਡ ਸਰਕਾਰ ਨੇ ਬੁੱਧਵਾਰ ਨੂੰ ਵੀਆਈਪੀਜ਼ ਨੂੰ ਪਹਿਲੇ 15 ਦਿਨਾਂ ਦੌਰਾਨ ਯਾਤਰਾ 'ਤੇ ਨਾ ਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਆਮ ਸ਼ਰਧਾਲੂਆਂ ਨੂੰ ਦਰਸ਼ਨਾਂ 'ਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਰਾਜ ਦੀ ਮੁੱਖ ਸਕੱਤਰ ਰਾਧਾ ਰਤੂਰੀ ਨੇ ਇਸ ਸਬੰਧੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖਿਆ ਹੈ।

ਮੁੱਖ ਸਕੱਤਰ ਰਾਧਾ ਰਤੂਰੀ ਨੇ ਪੱਤਰ ਵਿੱਚ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਸੂਬੇ ਵਿੱਚ ਚਾਰਧਾਮ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਸਾਲ ਵੀ ਪਹਿਲੇ 15 ਦਿਨਾਂ ਵਿੱਚ 10 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ, "ਸ਼ਰਧਾਲੂਆਂ ਦੇ ਬੇਮਿਸਾਲ ਗਿਣਤੀ 'ਚ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਇਹ ਬੇਨਤੀ ਕੀਤੀ ਜਾਂਦੀ ਹੈ ਕਿ ਪਤਵੰਤਿਆਂ ਅਤੇ ਰਾਜ ਦੇ ਅਧਿਕਾਰੀਆਂ ਨੂੰ 10 ਮਈ ਤੋਂ 25 ਮਈ ਤੱਕ ਦੇ ਸਮੇਂ ਦੌਰਾਨ ਗੁਰਧਾਮਾਂ ਦੀ ਯਾਤਰਾ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। 

ਦੱਸ ਦੇਈਏ ਕਿ ਚਾਰ ਧਾਮ ਦੇ ਨਾਂ ਨਾਲ ਮਸ਼ਹੂਰ ਗੰਗੋਤਰੀ, ਯਮੁਨੋਤਰੀ, ਕੇਦਾਰਨਾਥ ਅਤੇ ਬਦਰੀਨਾਥ ਧਾਮ ਦੀ ਤੀਰਥ ਯਾਤਰਾ 10 ਮਈ ਤੋਂ ਸ਼ੁਰੂ ਹੋ ਰਹੀ ਹੈ। ਜਿੱਥੇ ਗੰਗੋਤਰੀ, ਯਮੁਨੋਤਰੀ ਅਤੇ ਕੇਦਾਰਨਾਥ ਦੇ ਕਪਾਟ ਅਕਸ਼ੈ ਤ੍ਰਿਤੀਆ ਦੇ ਦਿਨ 10 ਮਈ ਨੂੰ ਖੁੱਲ੍ਹਣਗੇ, ਉਥੇ ਹੀ ਬਦਰੀਨਾਥ ਦੇ ਕਪਾਟ 12 ਮਈ ਨੂੰ ਖੁੱਲ੍ਹਣਗੇ।

ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਦੇਸ਼ ਭਰ ਦੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਹੁਣ ਤੱਕ 17.88 ਲੱਖ ਲੋਕ ਚਾਰਧਾਮ ਵੈੱਬ ਪੋਰਟਲ, ਮੋਬਾਈਲ ਐਪ ਅਤੇ ਵਟਸਐਪ ਰਾਹੀਂ ਆਪਣੇ ਆਪ ਨੂੰ ਰਜਿਸਟਰ ਕਰਵਾ ਚੁੱਕੇ ਹਨ। ਗੜ੍ਹਵਾਲ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਦੱਸਿਆ ਕਿ ਚਾਰਧਾਮ ਯਾਤਰਾ ਲਈ ਸੂਬਾ ਸਰਕਾਰ ਵੱਡੇ ਪੱਧਰ 'ਤੇ ਠੋਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਲਗਾਤਾਰ ਜਾਇਜ਼ਾ ਲੈ ਰਹੇ ਹਨ।