ਚਿਦੰਬਰਮ ਦੀ ਗ੍ਰਿਫ਼ਤਾਰੀ 'ਤੇ ਤਿੰਨ ਜੁਲਾਈ ਤਕ ਰੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰੀ ਜਾਂਚ ਬਿਊਰੋ ਦੇ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੂੰ ਗ੍ਰਿਫ਼ਤਾਰੀ ਤੋਂ ਤਿੰਨ...

P Chidambram

ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ ਦੇ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿਚ ਦਿੱਲੀ ਹਾਈ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੂੰ ਗ੍ਰਿਫ਼ਤਾਰੀ ਤੋਂ ਤਿੰਨ ਜੁਲਾਈ ਤਕ ਅੰਤਰਮ ਰਾਹਤ ਦੇ ਦਿਤੀ। ਜੱਜ ਏ ਕੇ ਪਾਠਕ ਨੇ ਚਿਦੰਬਰਮ ਨੂੰ ਕਿਹਾ ਕਿ ਸੀਬੀਆਈ ਦੁਆਰਾ ਜਦ ਵੀ ਤਲਬ ਕੀਤਾ ਜਾਵੇ, ਉਹ ਪੁੱਛ-ਪੜਤਾਲ ਵਿਚ ਸ਼ਾਮਲ ਹੋਣ।

ਅਦਾਲਤ ਨੇ ਜਾਂਚ ਏਜੰਸੀ ਕੋਲੋਂ ਕਾਂਗਰਸ ਨੇਤਾ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਜਵਾਬ ਮੰਗਿਆ ਹੈ ਅਤੇ ਇਸ ਮਾਮਲੇ ਵਿਚ ਅਗਲੀ ਸੁਣਵਾਈ ਤਿੰਨ ਜੁਲਾਈ ਨੂੰ ਤੈਅ ਕੀਤੀ ਹੈ। ਸੀਬੀਆਈ ਦੇ ਵਕੀਲ ਤੁਸ਼ਾਰ ਮਹਿਤਾ ਨੇ ਅਗਾਊਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਪੁੱਛ-ਪੜਤਾਲ ਲਈ ਬੁਲਾਇਆ ਗਿਆ ਸੀ।

ਚਿਦੰਬਰਮ ਨੇ ਕਲ ਏਅਰਸੈਲ-ਮੈਕਸਿਸ ਮਾਮਲੇ ਵਿਚ ਗ੍ਰਿਫ਼ਤਾਰੀ ਤੋਂ ਬਚਾਅ ਲਈ ਸੁਣਵਾਈ ਅਦਾਲਤ ਵਿਚ ਪਟੀਸ਼ਨ ਦਾਖ਼ਲ ਕੀਤੀ ਸੀ ਅਤੇ ਫਿਰ ਮੀਡੀਆ ਮਾਮਲੇ ਵਿਚ ਦਿੱਲੀ ਹਾਈ ਕੋਰਟ ਵਿਚ ਰਾਹਤ ਲਈ ਪਟੀਸ਼ਨ ਦਾਖ਼ਲ ਕੀਤੀ ਸੀ। ਜਾਂਚ ਏਜੰਸੀ ਨੇ ਇਸ ਮਾਮਲੇ ਵਿਚ ਪੁੱਛ-ਪੜਤਾਲ ਲਈ ਉਨ੍ਹਾਂ ਨੂੰ ਤਲਬ ਕੀਤਾ ਸੀ।      (ਏਜੰਸੀ)