IndiGo Plane News: ਇੰਡੀਗੋ ਦੇ ਜਹਾਜ਼ 'ਚ ਬੰਬ ਦੀ ਧਮਕੀ, ਲੈਂਡਿੰਗ ਤੋਂ ਬਾਅਦ ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

IndiGo Plane News: ਜਹਾਜ਼ ਦੀ ਕੀਤੀ ਜਾ ਰਹੀ ਜਾਂਚ

Bomb threat in IndiGo plane News in punjabi

Bomb threat in IndiGo plane News in punjabi : ਚੇਨਈ ਤੋਂ ਮੁੰਬਈ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਸ਼ਨੀਵਾਰ ਸਵੇਰੇ ਮੁੰਬਈ ਜਾ ਰਹੀ ਇੰਡੀਗੋ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਫਲਾਈਟ 6E 5314 ਨੇ ਸਵੇਰੇ 7 ਵਜੇ ਚੇਨਈ ਤੋਂ ਉਡਾਣ ਭਰੀ। ਇਹ ਸਵੇਰੇ ਪੌਣੇ ਨੌਂ ਵਜੇ ਮੁੰਬਈ ਹਵਾਈ ਅੱਡੇ 'ਤੇ ਉਤਰਿਆ। ਹਵਾਈ ਅੱਡੇ ਦੇ ਅਧਿਕਾਰੀ ਤੁਰੰਤ ਹਰਕਤ ਵਿੱਚ ਆ ਗਏ। ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਸੁਰੱਖਿਅਤ ਉਤਾਰ ਲਿਆ ਗਿਆ। ਫਿਲਹਾਲ ਪੂਰੇ ਜਹਾਜ਼ ਦੀ ਤਲਾਸ਼ੀ ਲਈ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ 'ਚ 172 ਲੋਕ ਸਵਾਰ ਸਨ। 

ਇਹ ਵੀ ਪੜ੍ਹੋ: Haryana News: ਨਹਿਰ ਵਿਚ ਨਹਾਉਣ ਗਏ ਫੌਜੀ ਦੀ ਡੁੱਬਣ ਨਾਲ ਹੋਈ ਮੌਤ, ਇਕ ਦਿਨ ਪਹਿਲਾਂ ਹੀ ਛੁੱਟੀ ਲੈ ਕੇ ਆਇਆ ਸੀ ਘਰ

ਜਹਾਜ਼ ਨੂੰ ਇਕ ਸੁੰਨਸਾਨ ਜਗ੍ਹਾ 'ਤੇ ਲਿਜਾਇਆ ਗਿਆ
ਇੰਡੀਗੋ ਨੇ ਇਕ ਬਿਆਨ ਜਾਰੀ ਕਰਕੇ ਕਿਹਾ, ਚੇਨਈ ਤੋਂ ਮੁੰਬਈ ਜਾ ਰਹੀ ਇੰਡੀਗੋ ਦੀ ਫਲਾਈਟ 6E 5314 ਨੂੰ ਬੰਬ ਦੀ ਧਮਕੀ ਮਿਲੀ ਹੈ। ਚਾਲਕ ਦਲ ਨੇ ਮੁੰਬਈ ਉਤਰਨ 'ਤੇ ਪ੍ਰੋਟੋਕੋਲ ਦੀ ਪਾਲਣਾ ਕੀਤੀ। ਸੁਰੱਖਿਆ ਏਜੰਸੀ ਦੇ ਨਿਰਦੇਸ਼ਾਂ 'ਤੇ ਜਹਾਜ਼ ਨੂੰ ਸੁੰਨਸਾਨ ਜਗ੍ਹਾ 'ਤੇ ਲਿਜਾਇਆ ਗਿਆ। ਸਾਰੇ ਯਾਤਰੀ ਜਹਾਜ਼ ਤੋਂ ਸੁਰੱਖਿਅਤ ਉਤਰ ਗਏ ਹਨ। ਫਿਲਹਾਲ ਜਹਾਜ਼ ਦੀ ਭਾਲ ਜਾਰੀ ਹੈ। ਸਾਰੀਆਂ ਸੁਰੱਖਿਆ ਜਾਂਚਾਂ ਪੂਰੀਆਂ ਹੋਣ ਤੋਂ ਬਾਅਦ ਜਹਾਜ਼ ਨੂੰ ਟਰਮੀਨਲ ਖੇਤਰ ਵਿੱਚ ਵਾਪਸ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਦੇ ਮੈਰਿਜ ਪੈਲੇਸ ਵਿਚੋਂ ਮਹਿੰਗੀ ਸ਼ਰਾਬ ਦੀਆਂ 50 ਪੇਟੀਆਂ ਹੋਈਆਂ ਬਰਾਮਦ, ਰਾਜਾ ਵੜਿੰਗ ਨੇ ਚੁੱਕੇ ਸਵਾਲ

 ਦੱਸ ਦੇਈਏ ਕਿ ਹਾਲ ਹੀ ਦੇ ਸਮੇਂ ਵਿਚ ਕਿਸੇ ਵੀ ਫਲਾਈਟ ਲਈ ਇਹ ਤੀਜਾ ਖ਼ਤਰਾ ਹੈ। ਇਸ ਤੋਂ ਪਹਿਲਾਂ ਦਿੱਲੀ ਤੋਂ ਬਨਾਰਸ ਜਾਣ ਵਾਲੀ ਫਲਾਈਟ ਨੂੰ ਵੀ ਅਜਿਹੀ ਧਮਕੀ ਮਿਲੀ ਸੀ। ਅਜਿਹਾ ਹੀ ਮਾਮਲਾ ਦਿੱਲੀ ਤੋਂ ਸ਼੍ਰੀਨਗਰ ਜਾਣ ਵਾਲੀ ਫਲਾਈਟ 'ਚ ਸਾਹਮਣੇ ਆਇਆ ਹੈ। ਹੁਣ ਸ਼ਨੀਵਾਰ ਨੂੰ ਚੇਨਈ ਤੋਂ ਮੁੰਬਈ ਜਾ ਰਹੀ ਫਲਾਈਟ 'ਚ ਇਸ ਤਰ੍ਹਾਂ ਦਾ ਨੋਟ ਮਿਲਿਆ ਹੈ। ਸੁਰੱਖਿਆ ਏਜੰਸੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।