ਦਿੱਲੀ ਦੇ ਬੁਰਾੜੀ 'ਚ ਇਕ ਘਰ 'ਚੋਂ ਮਿਲੀਆਂ 11 ਲਾਸ਼ਾਂ, ਜਾਂਚ 'ਚ ਜੁਟੀ ਪੁਲਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਬੁਰਾੜੀ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਹੀ ਘਰ ਵਿਚ 11 ਲਾਸ਼ਾਂ ਮਿਲੀਆਂ ਹਨ। ਇਨ੍ਹਾਂ ਵਿਚ 7 ਔਰਤਾਂ ਅਤੇ  4 ਪੁਰਸ਼ ...

delhi police in burari area

ਨਵੀਂ ਦਿੱਲੀ : ਦਿੱਲੀ ਦੇ ਬੁਰਾੜੀ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਹੀ ਘਰ ਵਿਚ 11 ਲਾਸ਼ਾਂ ਮਿਲੀਆਂ ਹਨ। ਇਨ੍ਹਾਂ ਵਿਚ 7 ਔਰਤਾਂ ਅਤੇ  4 ਪੁਰਸ਼ ਸ਼ਾਮਲ ਹਨ। ਇਕੱਠੀਆਂ ਇੰਨੀਆਂ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਦਸਿਆ ਜਾ ਰਿਹਾ ਹੈ ਕਿ ਪਰਵਾਰ ਫਰਨੀਚਰ ਦਾ ਕੰਮ ਕਰਦਾ ਸੀ। ਹਾਲਾਂਕਿ ਮੌਤ ਕਿਸ ਵਜ੍ਹਾ ਨਾਲ ਹੋਈ ਹੈ, ਇਹ ਅਜੇ ਸਾਫ਼ ਨਹੀਂ ਹੋ ਸਕਿਆ ਹੈ।