ਜੰਮੂ - ਕਸ਼ਮੀਰ 'ਚ ਵੱਡਾ ਹਾਦਸਾ, ਕਿਸ਼ਤਵਾੜ 'ਚ ਡੂੰਘੀ ਖੱਡ 'ਚ ਡਿੱਗੀ ਬੱਸ, 25 ਮੌਤਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਕਿਸ਼ਤਵਾੜ ਦੇ ਕੇਸ਼ਵਨ ਇਲਾਕੇ 'ਚ ਇਕ ਬੱਸ ਡੂੰਘੀ ਖੱਡ 'ਚ ਡਿੱਗ ਗਈ।

Jammu and Kashmir

ਜੰਮੂ :  ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਕਿਸ਼ਤਵਾੜ ਦੇ ਕੇਸ਼ਵਨ ਇਲਾਕੇ 'ਚ ਇਕ ਬੱਸ ਡੂੰਘੀ ਖੱਡ 'ਚ ਡਿੱਗ ਗਈ। ਜਿਸ ਕਾਰਨ 25 ਯਾਤਰੀਆਂ ਦੀ ਮੌਤ ਹੋ ਗਈ। ਜੰਮੂ-ਕਸ਼ਮੀਰ ਦੇ ਸੀਨੀਅਰ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਮਿਲੀ ਜਾਣਕਾਰੀ ਮੁਤਾਬਕ 13 ਲੋਕ ਜ਼ਖਮੀ ਵੀ ਹੋਏ ਹਨ।

ਮੌਕੇ 'ਤੇ ਪਹੁੰਚੀ ਬਚਾਅ ਟੀਮ ਨੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਹੈ। ਹਾਦਸੇ ਵਿਚ ਜ਼ਖਮੀ ਹੋਏ ਯਾਤਰੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮੌਕੇ 'ਤੇ ਪੁਲਿਸ ਅਤੇ ਬਚਾਅ ਦਲ ਦੀਆਂ ਟੀਮਾਂ ਪਹੁੰਚ ਗਈਆਂ ਹਨ।