ਸ਼ਿਮਲਾ ਵਿਚ ਬੱਸ ਡੂੰਘੀ ਖੱਡ ਵਿਚ ਡਿੱਗੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਤਿੰਨ ਵਿਦਿਆਰਥੀਆਂ ਸਮੇਤ ਚਾਰ ਲੋਕਾਂ ਦੀ ਮੌਤ

In Simla, the bus fell into a deep gorge

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਵਿਚ ਇਕ ਬੱਸ ਡੂੰਘੀ ਖੱਡ ਵਿਚ ਡਿੱਗਣ ਨਾਲ ਤਿੰਨ ਵਿਦਿਆਰਥੀਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜਖ਼ਮੀ ਵੀ ਹੋ ਗਏ। ਬੱਸ ਵਿਚ ਜ਼ਿਆਦਾਤਰ ਬੱਚੇ ਸਵਾਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਖਲੀਨੀ ਪਿਮਡ ਦੇ ਨੇੜੇ ਹੋਈ ਹੈ। ਉਹਨਾਂ ਦੱਸਿਆ ਕਿ ਬੱਸ ਹਿਮਾਚਲ ਪ੍ਰਦੇਸ਼ ਸੜਕ ਆਵਾਜਾਈ ਨਿਯਮ ਦੀ ਸੀ।

ਬੱਸ ਡਰਾਈਵਰ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਤਿੰਨ ਵਿਦਿਆਰਥੀਆਂ ਦੀ ਹਸਪਤਾਲ ਲੈ ਕੇ ਜਾਂਦਿਆ ਹੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਯਾਤਰੀਆਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ ਹਨ ਜਿਸ ਵਿਚ ਜ਼ਿਆਦਾਤਰ ਬੱਚੇ ਹਨ। ਇਸ ਘਟਨਾ ਵਿਚ ਤਿੰਨ ਵਿਦਿਆਰਥੀ ਅਤੇ ਬੱਸ ਕੰਡਕਟਰ ਜਖਮੀ ਹੋ ਗਏ ਹਨ ਜਿਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਦੱਸ ਦਈਏ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਕਿ ਜਦੋਂ ਕੋਈ ਬੱਸ ਡੂੰਘੀ ਖੱਡ ਵਿਚ ਡਿੱਗੀ ਹੋਵੇ ਇਸ ਤੋਂ ਪਹਿਲਾਂ ਵੀ ਕਈ ਅਜਿਹੀਆਂ ਘਟਨਾਵਾਣ ਸਾਹਮਣੇ ਆ ਚੁੱਕੀਆ ਹਨ। ਦੱਸ ਦਈਏ ਕਿ ਕਿਸ਼ਤਵਾੜ ਜ਼ਿਲ੍ਹੇ ਦੇ ਕੇਵਾਸਨ ਇਲਾਕੇ ਵਿਚ ਅੱਜ ਇਕ ਮਿਨੀ ਬੱਸ ਡੂੰਘੀ ਖਾਈ ਵਿਚ ਡਿੱਗ ਗਈ। ਜਾਣਕਾਰੀ ਅਨੁਸਾਰ ਬੱਸ ਵਿਚ ਕਰੀਬ 38 ਲੋਕ ਸਵਾਰ ਸਨ ਜਿਹਨਾਂ ਵਿਚੋਂ 25 ਲੋਕਾਂ ਦੀ ਮੌਤ ਅਤੇ 13 ਜਖ਼ਮੀ ਹਨ।