ਦੇਸ਼ 'ਚ ਪਿਛਲੇ 24 ਘੰਟੇ 'ਚ ਆਏ ਕਰੋਨਾ ਦੇ 18,653 ਨਵੇਂ ਮਾਮਲੇ, 507 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੇਸ਼ ਵਿਚ ਕਰੋਨਾ ਵਾਇਰਸ ਦੇ 5,85,493 ਕੇਸ ਦਰਜ਼ ਹੋ ਚੁੱਕੇ ਹਨ ਅਤੇ ਜਿਸ ਵਿਚੋਂ 17,400 ਲੋਕਾਂ ਦੀ ਮੌਤ ਹੋ ਚੁੱਕੀ ਹੈ।

Covid19

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ। ਇੱਕ ਪਾਸੇ ਸਰਕਾਰ ਵੱਲੋਂ ਕਰੋਨਾ ਕਾਰਨ ਲੱਗੇ ਲੌਕਡਾਊਨ ਵਿਚ ਰਾਹਤ ਦਿੱਤੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਹਿਤ ਹੁਣ ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਕੁੱਲ ਗਿਣਤੀ 5 ਲੱਖ 85 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਉੱਧਰ ਬੁੱਧਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੇਸ਼ ਵਿਚ ਕਰੋਨਾ ਵਾਇਰਸ ਦੇ 5,85,493 ਕੇਸ ਦਰਜ਼ ਹੋ ਚੁੱਕੇ ਹਨ ਅਤੇ ਜਿਸ ਵਿਚੋਂ 17,400 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਦੇਸ਼ ਵਿਚ 3,47,979  ਲੋਕ ਇਸ ਮਹਾਂਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਉੱਥੇ ਹੀ ਐਕਟਿਵ ਕੇਸ 2 ਲੱਖ 20 ਹਜ਼ਾਰ ਹਨ।

ਇਸੇ ਨਾਲ ਹੀ ਪਿਛਲੇ 24 ਘੰਟੇ ਵਿਚ 18,653 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 507 ਲੋਕਾਂ ਦੀ ਮੌਤ ਹੋ ਗਈ ਹੈ। ਆਈਸੀਐੱਮਆਰ ਦੇ ਅੰਕੜਿਆਂ ਮੁਤਾਬਿਕ 30 ਜੂਨ ਤੱਕ ਦੇਸ਼ ਵਿਚ 88 ਲੱਖ, 26 ਹਜ਼ਾਰ, 585 ਟੈਸਟ ਕੀਤੇ ਜਾ ਚੁੱਕੇ ਹਨ। ਇਕੱਲੇ 30 ਜੂਨ ਨੂੰ ਹੀ ਦੇਸ਼ ਵਿਚ 2 ਲੱਖ 17 ਹਜ਼ਾਰ, 931 ਟੈਸਟ ਕੀਤੇ ਗਏ।

ਇਸ ਦੇ ਨਾਲ ਹੀ ਦੱਸ ਦੱਈਏ ਕਿ ਦੇਸ਼ ਵਿਚ ਸਭ ਤੋਂ ਵੱਧ ਕਰੋਨਾ ਵਾਇਰਸ ਦੀ ਮਾਰ ਮਹਾਂਰਾਸ਼ਟਰ ਵਿਚ ਪੈ ਰਹੀ ਹੈ। ਜਿੱਥੇ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 74 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਉੱਥੇ ਹੀ 7,855 ਲੋਕਾਂ ਦੀ ਕਰੋਨਾ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।       

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।