ਸੜਕ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ 2.5 ਲੱਖ ਦਾ ਇਲਾਜ, ਮੋਦੀ ਸਰਕਾਰ ਦੀ ਤਿਆਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਾਡੇ ਦੇਸ਼ ਵਿਚ ਹਰ ਸਾਲ ਕਰੀਬ ਪੰਜ ਲੱਖ ਸੜਕ ਹਾਦਸੇ ਹੁੰਦੇ ਹਨ।

PM Narendra Modi

ਨਵੀਂ ਦਿੱਲੀ: ਸਾਡੇ ਦੇਸ਼ ਵਿਚ ਹਰ ਸਾਲ ਕਰੀਬ ਪੰਜ ਲੱਖ ਸੜਕ ਹਾਦਸੇ ਹੁੰਦੇ ਹਨ। ਇਸ ਅੰਕੜੇ ਦੁਨੀਆ ਵਿਚ ਸਭ ਤੋਂ ਜ਼ਿਆਦਾ ਹਨ। ਇਹਨਾਂ ਭਿਆਨਕ ਅੰਕੜਿਆਂ ਨੂੰ ਦੇਖਦੇ ਹੋਏ ਸਰਕਾਰ ਇਕ ਨਵੀਂ ਸਹੂਲਤ ਦੀ ਸ਼ੁਰੂਆਤ ਕਰਨ ਵਾਲੀ ਹੈ। ਇਸ ਦੇ ਤਹਿਤ ਸਰਕਾਰ ਸੜਕ ਹਾਦਸੇ ਵਿਚ ਜ਼ਖਮੀਆਂ ਲਈ ਜਲਦ ਹੀ ਕੈਸ਼ਲੈਸ ਇਲਾਜ ਦੀ ਸਹੂਲਤ ਸ਼ੁਰੂ ਕਰੇਗੀ।

ਇਸ ਦੇ ਤਹਿਤ ਹਰੇਕ ਮਾਮਲੇ ਵਿਚ ਜ਼ਿਆਦਾਤਰ ਸੀਮਾ 2.5 ਲੱਖ ਰੁਪਏ ਹੋਵੇਗੀ। ਇਸ ਦਾ ਅਰਥ ਹੈ ਕਿ ਸੜਕ ਹਾਦਸੇ ਵਿਚ ਜੋ ਪੀੜਤ ਹੋਵੇਗਾ, ਉਸ ਨੂੰ 2.5 ਲੱਖ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇਗੀ। ਇਸ ਸਬੰਧ ਵਿਚ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸੂਬਿਆਂ ਦੇ ਟਰਾਂਸਪੋਰਟ ਸਕੱਤਰਾਂ ਅਤੇ ਕਮਿਸ਼ਨਰਾਂ ਨੂੰ ਇਕ ਚਿੱਠੀ ਲਿਖੀ ਹੈ।

ਚਿੱਠੀ ਵਿਚ ਕਿਹਾ ਗਿਆ ਹੈ ਕਿ ਕੈਸ਼ਲੈਸ ਇਲਾਜ ਦੀ ਯੋਜਨਾ ਲਈ ਉਸ ਦੇ ਤਹਿਤ ਇਕ ਮੋਟਰ ਵਾਹਨ ਹਾਦਸਾ ਫੰਡ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸੜਕ ਹਾਦਸਾ ਪੀੜਤਾਂ ਨੂੰ ਕੈਸ਼ਲੈਸ ਇਲਾਜ ਮੁਹੱਈਆ ਕਰਵਾਉਣ ਲਈ ਰਾਸ਼ਟਰੀ ਸਿਹਤ ਅਥਾਰਟੀ ਦੇ ਮਜ਼ਬੂਤ ਆਈਟੀ ਢਾਂਚੇ ਦੀ ਵਰਤੋਂ ਕੀਤੀ ਜਾਵੇਗੀ।

ਦੱਸ ਦਈਏ ਕਿ ਦੇਸ਼ ਵਿਚ ਹਰ ਸਾਲ ਸੜਕ ਹਾਦਸਿਆਂ ਵਿਚ ਡੇਢ ਲੱਖ ਲੋਕਾਂ ਦੀ ਮੌਤ ਹੁੰਦੀ ਹੈ ਅਤੇ ਤਿੰਨ ਲੱਖ ਲੋਕ ਅਪਾਹਿਜ ਹੋ ਜਾਂਦੇ ਹਨ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।