ਅਨੰਤਨਾਗ ਵਿਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ।

File Photo

ਸ੍ਰੀਨਗਰ, 30 ਜੂਨ : ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਮੰਗਲਵਾਰ ਸਵੇਰੇ ਦਖਣੀ ਕਸ਼ਮੀਰ ਵਿਚ ਅਨੰਤਨਾਗ ਜ਼ਿਲ੍ਹੇ ਦੇ ਬਾਘਮਾ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਸ਼ੁਰੂ ਕਰ ਦਿਤੀ।

ਇਸੇ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿਤੀਆਂ। ਫ਼ੌਜ ਨੇ ਵੀ ਜਵਾਬ ਦਿਤਾ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦਸਿਆ ਕਿ ਹਾਲੇ ਤਕ ਦੋ ਅਤਿਵਾਦੀ ਮਾਰੇ ਗਏ ਹਨ। ਅਨੰਤਨਾਗ ਦੇ ਖੁਲਚੋਹਰ ਇਲਾਕੇ ਵਿਚ ਸੋਮਵਾਰ ਨੂੰ ਹੋਏ ਮੁਕਾਬਲੇ ਵਿਚ ਤਿੰਨ ਅਤਿਵਾਦੀ ਮਾਰੇ ਗਏ ਸਨ।  (ਏਜੰਸੀ)