ਆਮ ਆਦਮੀ ਨੂੰ ਲੱਗਿਆ ਝਟਕਾ, ਪੈਟਰੋਲ- ਡੀਜ਼ਲ ਤੋਂ ਬਾਅਦ ਹੁਣ LPG ਸਿਲੰਡਰ ਹੋਇਆ ਮਹਿੰਗਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ

LPG cylinder now more expensive after petrol-diesel

ਨਵੀਂ ਦਿੱਲੀ: ਕੋਰੋਨਾ ਕਾਲ ਵਿਚ ਲੋਕ ਮਹਿੰਗਾਈ ਤੋਂ ਪ੍ਰੇਸ਼ਾਨ ਹਨ। ਖਾਣ ਪੀਣ ਦੀਆਂ ਚੀਜ਼ਾਂ ਤੋਂ ਲੈ ਕੇ ਪੈਟਰੋਲ-ਡੀਜ਼ਲ ਮਹਿੰਗਾ ਹੋ ਗਿਆ ਹੈ, ਜਿਸਦਾ ਸਿੱਧਾ ਅਸਰ ਲੋਕਾਂ ਦੀਆਂ ਜੇਬਾਂ 'ਤੇ ਪਿਆ ਹੈ। ਹੁਣ ਐਲਪੀਜੀ ਸਿਲੰਡਰ (LPG cylinder now expensive) ਨੇ ਵੀ ਲੋਕਾਂ ਨੂੰ ਝਟਕਾ ਦਿੱਤਾ ਹੈ। ਹੁਣ ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰਾਂ ਦੀਆਂLPG price hiked by Rs 25) ਕੀਮਤਾਂ ਵਿਚ ਵੀ ਵਾਧਾ ਹੋਇਆ ਹੈ। 

ਤੇਲ ਕੰਪਨੀਆਂ ਹਰ ਮਹੀਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਹਰ ਰਾਜ ਵਿਚ ਟੈਕਸ ਅਲੱਗ ਅਲੱਗ ਹੁੰਦਾ ਹੈ। ਇਸ ਮਹੀਨੇ ਦੇਸ਼ ਦੀ ਤੇਲ ਮਾਰਕੀਟਿੰਗ ਕੰਪਨੀਆਂ ਨੇ 14.2 ਕਿੱਲੋ ਐਲ.ਪੀ.ਜੀ ਐਲ.ਪੀ.ਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ 25.50 LPG price hiked by Rs 25) ਰੁਪਏ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ 19 ਕਿਲੋਗ੍ਰਾਮ ਦੇ ਸਿਲੰਡਰ LPG cylinder now expensive)ਵਿਚ 76 ਰੁਪਏ ਦਾ ਵਾਧਾ ਕੀਤਾ ਗਿਆ ਹੈ।

14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ
ਦਿੱਲੀ ਵਿਚ, 14.2 ਕਿਲੋ ਗੈਰ ਸਬਸਿਡੀ ਵਾਲਾ ਸਿਲੰਡਰ (LPG cylinder now expensive) 809 ਰੁਪਏ ਤੋਂ ਵਧ ਕੇ 834 ਰੁਪਏ ਹੋ ਗਿਆ ਹੈ। ਕੋਲਕਾਤਾ ਵਿਚ ਇਸ ਦੀ ਕੀਮਤ 835.50 ਰੁਪਏ ਤੋਂ ਵਧ ਕੇ 861 ਰੁਪਏ ਹੋ ਗਈ ਹੈ, ਮੁੰਬਈ ਵਿਚ ਇਹ 809 ਰੁਪਏ ਤੋਂ ਵਧ ਕੇ 834 ਰੁਪਏ ਅਤੇ ਚੇਨਈ ਵਿਚ 825 ਰੁਪਏ ਤੋਂ 850 ਰੁਪਏ ਹੋ ਗਈ ਹੈ।

ਦੱਸ ਦੇਈਏ ਕਿ ਮਈ ਅਤੇ ਜੂਨ ਵਿੱਚ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਅਪ੍ਰੈਲ ਵਿੱਚ, ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਸੀ।