ਉੱਤਰਾਖੰਡ ਦੇ ਚਮੋਲੀ 'ਚ 3 ਦਿਨਾਂ 'ਚ ਦੂਜੀ ਲੈਂਡਸਲਾਈਡ, ਤਿੰਨ ਸੂਬਿਆਂ ਵਿਚ ਪਿਛਲੇ ਇੱਕ ਹਫ਼ਤੇ ਵਿਚ 35 ਮੌਤਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਗੁਜਰਾਤ ਦੇ ਗਾਂਧੀਧਾਮ ਸਟੇਸ਼ਨ 'ਤੇ ਭਰਿਆ ਪਾਣੀ

Second landslide

ਹਿਮਾਚਲ ਪ੍ਰਦੇਸ਼ - ਆਈਐਮਡੀ ਨੇ ਇਸ ਹਫ਼ਤੇ ਲਗਭਗ ਸਾਰੇ ਸੂਬਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ 'ਚ ਮੱਧ ਪ੍ਰਦੇਸ਼-ਰਾਜਸਥਾਨ ਸਮੇਤ 17 ਸੂਬਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ ਦੇ ਚਮੋਲੀ 'ਚ ਸ਼ਨੀਵਾਰ ਸਵੇਰੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਪਿਛਲੇ 3 ਦਿਨਾਂ ਵਿਚ ਜ਼ਮੀਨ ਖਿਸਕਣ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ 29 ਜੂਨ ਨੂੰ ਜ਼ਮੀਨ ਖਿਸਕਣ ਕਾਰਨ ਬਰਦੀਨਾਥ ਹਾਈਵੇਅ ਨੂੰ 17 ਘੰਟਿਆਂ ਲਈ ਬੰਦ ਕਰ ਦਿੱਤਾ ਗਿਆ ਸੀ।  

ਗੁਜਰਾਤ ਦੇ ਕਈ ਇਲਾਕਿਆਂ 'ਚ ਪਿਛਲੇ 30 ਘੰਟਿਆਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਭਾਰੀ ਮੀਂਹ ਕਾਰਨ ਕੱਛ ਜ਼ਿਲ੍ਹੇ ਦੇ ਗਾਂਧੀਧਾਮ ਰੇਲਵੇ ਸਟੇਸ਼ਨ ਦੇ ਅੰਦਰ ਪਾਣੀ ਭਰ ਗਿਆ। ਇਸ ਤੋਂ ਇਲਾਵਾ ਹਿਮਾਚਲ ਵਿਚ ਪਿਛਲੇ ਇੱਕ ਹਫ਼ਤੇ ਵਿਚ 24 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ਵਿਚ ਇੱਕ ਆਟੋ ਚਾਲਕ ਦੀ ਡਰੇਨ ਵਿਚ ਡਿੱਗਣ ਨਾਲ ਮੌਤ ਹੋ ਗਈ। ਯਾਨੀ ਇਨ੍ਹਾਂ ਤਿੰਨਾਂ ਸੂਬਿਆਂ ਵਿਚ 35 ਮੌਤਾਂ ਹੋ ਚੁੱਕੀਆਂ ਹਨ।  

ਮੌਸਮ ਵਿਭਾਗ ਅਨੁਸਾਰ ਰਾਜਸਥਾਨ ਵਿਚ ਜੂਨ ਮਹੀਨੇ ਵਿਚ 145.9 ਐਮਐਮ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 3 ਗੁਣਾ ਵੱਧ ਹੈ। ਆਮ ਤੌਰ 'ਤੇ ਸੂਬੇ ਵਿਚ ਜੂਨ ਦੇ ਮਹੀਨੇ ਵਿਚ ਸਿਰਫ 50.7 MM ਬਾਰਿਸ਼ ਹੁੰਦੀ ਹੈ। ਅਗਲੇ 24 ਘੰਟਿਆਂ ਤੱਕ ਇਹਨਾਂ ਰਾਜਾਂ ਵਿਚ ਪਵੇਗਾ ਭਾਰੀ ਮੀਂਹ : ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਬੰਗਾਲ, ਅਸਾਮ, ਤ੍ਰਿਪੁਰਾ, ਮਿਜ਼ੋਰਮ, ਮਨੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਗੁਜਰਾਤ, ਮਹਾਰਾਸ਼ਟਰ, ਗੋਆ ਅਤੇ ਕਰਨਾਟਕ।

ਇਨ੍ਹਾਂ ਸੂਬਿਾਂ 'ਚ ਹੋਵੇਗੀ ਹਲਕੀ ਬਾਰਿਸ਼: ਸਾਰੇ ਰਾਜਾਂ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਵੀ ਹੋਵੇਗੀ, ਜਿਨ੍ਹਾਂ 'ਚ ਭਾਰੀ ਮੀਂਹ ਪਿਆ ਹੈ। ਇਨ੍ਹਾਂ ਤੋਂ ਇਲਾਵਾ ਦਿੱਲੀ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ 'ਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਬਾਰਿਸ਼ ਹੋਵੇਗੀ।
ਇਸ ਦੇ ਨਾਲ ਹੀ ਛੱਤੀਸਗੜ੍ਹ, ਉੜੀਸਾ, ਮਰਾਠਵਾੜਾ, ਆਂਧਰਾ ਪ੍ਰਦੇਸ਼, ਤੇਲੰਗਾਨਾ, ਉੱਤਰੀ ਕਰਨਾਟਕ, ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਮੌਸਮ ਸਾਫ਼ ਰਹੇਗਾ।