ਮੌਸਮ ਨੂੰ ਲੈ ਕੇ ਵੱਡਾ ਅਪਡੇਟ, ਦੇਸ਼ ’ਚ ਆਉਂਦੇ ਹਫ਼ਤੇ ਭਰਵੇਂ ਮੀਂਹ ਦੀ ਭਵਿੱਖਬਾਣੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

Big update on weather, heavy rain forecast in the country next week

ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਮੰਗਲਵਾਰ ਨੂੰ ਕਿਹਾ ਕਿ ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਅਗਲੇ ਛੇ ਤੋਂ ਸੱਤ ਦਿਨਾਂ ਵਿਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮਾਨਸੂਨ ਇਸ ਸਮੇਂ ਦੌਰਾਨ ਉੱਤਰ-ਪਛਮੀ, ਮੱਧ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿਚ ਸਰਗਰਮ ਰਹੇਗਾ।

ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਬਿਹਾਰ, ਪਛਮੀ  ਬੰਗਾਲ, ਸਿੱਕਮ ਅਤੇ ਝਾਰਖੰਡ ਵਿਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼, ਝਾਰਖੰਡ ਅਤੇ ਓਡੀਸ਼ਾ ਵਿਚ ਕੁੱਝ  ਦਿਨਾਂ ਵਿਚ ਭਾਰੀ ਮੀਂਹ ਪੈ ਸਕਦਾ ਹੈ।

ਆਈ.ਐਮ.ਡੀ. ਨੇ ਕਿਹਾ ਕਿ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ ਅਤੇ ਗੁਜਰਾਤ ਵਿਚ ਕੁੱਝ  ਥਾਵਾਂ ਉਤੇ  ਭਾਰੀ ਤੋਂ ਬਹੁਤ ਭਾਰੀ ਮੀਂਹ ਪੈ  ਸਕਦਾ ਹੈ। ਸੌਰਾਸ਼ਟਰ ਅਤੇ ਕੱਛ ਵਿਚ ਵੀ ਅਗਲੇ ਸੱਤ ਦਿਨਾਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਇਸ ਸਮੇਂ ਦੌਰਾਨ ਉੱਤਰ-ਪੂਰਬੀ ਭਾਰਤ ਵਿਚ ਵੱਖ-ਵੱਖ ਥਾਵਾਂ ਉਤੇ  ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਕੇਰਲ ਅਤੇ ਕਰਨਾਟਕ ਵਿਚ ਹਫ਼ਤੇ ਦੇ ਕੁੱਝ  ਦਿਨਾਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਸੋਮਵਾਰ ਨੂੰ ਜੁਲਾਈ ਵਿਚ ਦੇਸ਼ ਵਿਚ ਆਮ ਨਾਲੋਂ ਵੱਧ ਬਾਰਸ਼ ਦੀ ਭਵਿੱਖਬਾਣੀ ਕੀਤੀ ਅਤੇ ਅਧਿਕਾਰੀਆਂ ਅਤੇ ਮੱਧ ਭਾਰਤ, ਉਤਰਾਖੰਡ ਅਤੇ ਹਰਿਆਣਾ ਦੇ ਲੋਕਾਂ ਨੂੰ ਹੜ੍ਹਾਂ ਦੇ ਖਤਰੇ ਕਾਰਨ ਚੌਕਸ ਰਹਿਣ ਲਈ ਕਿਹਾ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬ ਦੇ ਵੱਡੇ ਹਿੱਸਿਆਂ, ਪੂਰਬੀ ਭਾਰਤ ਦੇ ਕਈ ਇਲਾਕਿਆਂ ਅਤੇ ਦਖਣੀ ਪ੍ਰਾਇਦੀਪ ਭਾਰਤ ਦੇ ਕਈ ਹਿੱਸਿਆਂ ’ਚ ਮੀਂਹ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ।

ਆਈ.ਐਮ.ਡੀ. ਦੇ ਡਾਇਰੈਕਟਰ ਜਨਰਲ ਮਰਿਤਿਊਂਜੈ ਮਹਾਪਾਤਰਾ ਨੇ ਕਿਹਾ ਕਿ ਮੱਧ ਭਾਰਤ ਅਤੇ ਨਾਲ ਲਗਦੇ ਦਖਣੀ ਪ੍ਰਾਇਦੀਪ ਵਿਚ ਭਾਰੀ ਮੀਂਹ ਪੈਣ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ। ਇਸ ਵਿਚ ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਓਡੀਸ਼ਾ, ਵਿਦਰਭ ਅਤੇ ਤੇਲੰਗਾਨਾ ਦੇ ਨਾਲ ਲਗਦੇ ਇਲਾਕੇ ਅਤੇ ਗੁਜਰਾਤ ਅਤੇ ਮਹਾਰਾਸ਼ਟਰ ਦੇ ਕੁੱਝ  ਹਿੱਸੇ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਉਤਰਾਖੰਡ ਅਤੇ ਹਰਿਆਣਾ ਵਿਚ ਵੀ ਚੰਗਾ ਮੀਂਹ ਪੈਣ ਦੀ ਉਮੀਦ ਹੈ। ਇਸ ਖੇਤਰ ਵਿਚ ਦਿੱਲੀ ਸਮੇਤ ਕਈ ਸ਼ਹਿਰ ਅਤੇ ਕਸਬੇ ਸ਼ਾਮਲ ਹਨ। ਬਹੁਤ ਸਾਰੀਆਂ ਦੱਖਣ ਵਗਣ ਵਾਲੀਆਂ ਨਦੀਆਂ ਉਤਰਾਖੰਡ ਤੋਂ ਨਿਕਲਦੀਆਂ ਹਨ। ਮਹਾਪਾਤਰਾ ਨੇ ਕਿਹਾ, ‘‘ਸਾਨੂੰ ਇਨ੍ਹਾਂ ਸਾਰੇ ਨਦੀਆਂ ਦੇ ਕੈਚਮੈਂਟਾਂ, ਸ਼ਹਿਰਾਂ ਅਤੇ ਕਸਬਿਆਂ ਲਈ ਸਾਵਧਾਨੀ ਵਰਤਣੀ ਚਾਹੀਦੀ ਹੈ।’’