ਅਮਿਤ ਸ਼ਾਹ ਨੇ ਸਰਹੱਦੀ ਵਿਵਾਦ ਦੇ ਨਿਪਟਾਰੇ ਲਈ ਕੀਤੀ ਅਸਾਮ-ਮਿਜ਼ੋਰਮ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਜ਼ੋਰਮਥਾਂਗਾ ਨੇ ਕਿਹਾ, ਫ਼ੋਨ ਕਾਲ ਦੌਰਾਨ ਇਹ ਫੈਸਲਾ ਕੀਤਾ ਗਿਆ ਸੀ ਕਿ ਸਰਹੱਦੀ ਵਿਵਾਦ ਨੂੰ ਸਾਰਥਕ ਗੱਲਬਾਤ ਰਾਹੀਂ ਸੁਲਝਾਇਆ ਜਾਣਾ ਚਾਹੀਦਾ ਹੈ।

Amit Shah holds talks with Assam Mizoram CMs to settle border dispute

ਆਈਜ਼ੌਲ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੇ ਐਤਵਾਰ ਨੂੰ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ (Assam CM Himanta Biswa Sarma) ਅਤੇ ਮਿਜ਼ੋਰਮ ਦੇ ਮੁੱਖ ਮੰਤਰੀ ਜ਼ੋਰਮਥਾਂਗਾ (Mizoram CM Zoramthanga) ਨਾਲ ਫ਼ੋਨ 'ਤੇ ਗੱਲਬਾਤ ਕਰਕੇ ਉੱਤਰ –ਪੂਰਬ ਦੇ ਦੋਵਾਂ ਸੂਬਿਆਂ ਵਿਚਾਲੇ ਸਰਹੱਦੀ ਵਿਵਾਦ ਦੇ ਨਿਪਟਾਰੇ (Border Dispute Settlement)ਲਈ ਗੱਲਬਾਤ ਕੀਤੀ। ਜ਼ੋਰਮਥਾਂਗਾ ਨੇ ਕਿਹਾ ਕਿ ਫ਼ੋਨ ਕਾਲ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਸਰਹੱਦੀ ਵਿਵਾਦ ਨੂੰ ਸਾਰਥਕ ਗੱਲਬਾਤ ਰਾਹੀਂ ਸੁਲਝਾਇਆ ਜਾਣਾ ਚਾਹੀਦਾ ਹੈ।

ਹੋਰ ਪੜ੍ਹੋ: Pegasus ਜਾਸੂਸੀ ਮਾਮਲੇ 'ਤੇ ਸੁਪਰੀਮ ਕੋਰਟ 5 ਅਗਸਤ ਨੂੰ ਕਰੇਗਾ ਸੁਣਵਾਈ

ਉਨ੍ਹਾਂ ਨੇ ਟਵੀਟ ਕੀਤਾ, "ਜਿਵੇਂ ਕਿ ਕੇਂਦਰੀ ਗ੍ਰਹਿ ਮੰਤਰੀ ਅਤੇ ਅਸਾਮ ਦੇ ਮੁੱਖ ਮੰਤਰੀ ਨਾਲ ਫ਼ੋਨ 'ਤੇ ਗੱਲ ਕੀਤੀ ਗਈ ਹੈ, ਅਸੀਂ ਮਿਜ਼ੋਰਮ-ਅਸਾਮ ਸਰਹੱਦੀ ਵਿਵਾਦ ਨੂੰ ਸੁਖਾਵੇਂ ਮਾਹੌਲ ਵਿਚ ਸਾਰਥਕ ਗੱਲਬਾਤ ਰਾਹੀਂ ਸੁਲਝਾਉਣ ਲਈ ਸਹਿਮਤ ਹੋਏ ਹਾਂ।" ਜੋਰਾਮਥੰਗਾ ਨੇ ਮਿਜ਼ੋਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਕਿਸੇ ਵੀ ਸੰਭਾਵਤ ਤਣਾਅ ਤੋਂ ਬਚਣ ਲਈ ਭੜਕਾਊ ਸੰਦੇਸ਼ਾਂ (Provocative Messages) ਨੂੰ ਪੋਸਟ ਕਰਨ ਤੋਂ ਪਰਹੇਜ਼ ਕਰਨ ਅਤੇ ਸੋਸ਼ਲ ਮੀਡੀਆ (Social Media) ਦੀ ਸਮਝਦਾਰੀ ਨਾਲ ਵਰਤੋਂ ਕਰਨ।

ਹੋਰ ਪੜ੍ਹੋ: Olympic ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਹੋਰ ਪੜ੍ਹੋ: ਹਰਿਆਣਾ ਦੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ! 37 ਪੈਸੇ ਪ੍ਰਤੀ ਯੂਨਿਟ ਸਸਤੀ ਹੋਈ ਬਿਜਲੀ

ਜ਼ਿਕਰਯੋਗ ਹੈ ਕਿ, 26 ਜੁਲਾਈ ਨੂੰ ਮਿਜ਼ੋਰਮ ਦੇ ਕੋਲਾਸਿਬ ਜ਼ਿਲ੍ਹੇ ਦੇ ਵੈਰੇਂਗਟੇ ਕਸਬੇ ਵਿਚ ਹੋਈ ਹਿੰਸਕ ਝੜਪ (Violent clashes) ਵਿਚ ਆਸਾਮ ਦੇ ਛੇ ਪੁਲਿਸ ਕਰਮਚਾਰੀਆਂ ਸਮੇਤ ਘੱਟੋ-ਘੱਟ 7 ਲੋਕਾਂ ਦੇ ਮਾਰੇ ਜਾਣ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਕੇਂਦਰ ਸਰਕਾਰ ਨੇ ਇਸ ਖੇਤਰ ਵਿਚ ਕੇਂਦਰੀ ਅਰਧ ਸੈਨਿਕ ਬਲ (Paramilitary forces) ਦੀਆਂ ਪੰਜ ਕੰਪਨੀਆਂ ਤਾਇਨਾਤ ਕੀਤੀਆਂ ਹਨ।