ਜਨਤਾ ਨਾਲ ਕੀਤੇ ਵਾਅਦੇ ਪੂਰੇ ਨਾ ਕਰ ਸਕਿਆ ਕੌਂਸਲਰ ਤਾਂ ਖ਼ੁਦ ਨੂੰ ਚੱਪਲਾਂ ਨਾਲ ਕੁੱਟਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਆਂਧਰਾ ਪ੍ਰਦੇਸ਼ ਦੇ ਕੌਂਸਲਰ ਦੀ ਵੀਡੀਉ

A still from viral video

ਆਟੋ ਰਿਕਸ਼ਾ ਚਲਾ ਕੇ ਘਰ ਦਾ ਗੁਜ਼ਾਰਾ ਕਰਦਾ ਹੈ ਕੌਂਸਲਰ ਮੂਲਾਪਰਥੀ

ਆਂਧਰਾ ਪ੍ਰਦੇਸ਼ : ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੀ ਜ਼ਿਲ੍ਹੇ ਦੇ ਇਕ ਕੌਂਸਲਰ ਦਾ ਵੀਡੀਉ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਕੌਂਸਲ ਦੀ ਮੀਟਿੰਗ ਦੌਰਾਨ ਅਪਣੇ ਆਪ ਨੂੰ ਚੱਪਲਾਂ ਨਾਲ ਮਾਰਦਾ ਨਜ਼ਰ ਆ ਰਿਹਾ ਹੈ।

ਨਰਸੀਪਟਨਮ ਨਗਰ ਨਿਗਮ ਦੇ ਵਾਰਡ 20 ਦੇ ਕੌਂਸਲਰ ਮੂਲਾਪਰਥੀ ਰਾਮਾਰਾਜੂ ਨੇ ਕੌਂਸਲ ਦੀ ਮੀਟਿੰਗ ਦੌਰਾਨ ਅਪਣੀ ਨਿਰਾਸ਼ਾ ਪ੍ਰਗਟਾਈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅਪਣੇ ਵੋਟਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਪਾ ਰਹੇ ਹਨ। ਇਸ ਕਾਰਨ ਉਨ੍ਹਾਂ ਨੇ ਖ਼ੁਦ ਨੂੰ ਚੱਪਲਾਂ ਨਾਲ ਮਾਰਿਆ।

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ ਕਾਰਨ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫ਼ੀ ਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ  

ਰਾਮਾਰਾਜੂ ਦਾ ਕਹਿਣਾ ਹੈ,‘‘ਮੈਨੂੰ ਕੌਂਸਲਰ ਚੁਣੇ ਹੋਏ 31 ਮਹੀਨੇ ਹੋ ਗਏ ਹਨ, ਪਰ ਮੈਂ ਅਪਣੇ ਵਾਰਡ 'ਚ ਡਰੇਨੇਜ, ਬਿਜਲੀ, ਸਫਾਈ, ਸੜਕਾਂ ਅਤੇ ਹੋਰ ਸਮੱਸਿਆਵਾਂ ਨੂੰ ਹੱਲ ਨਹੀਂ ਕਰ ਸਕਿਆ ਹਾਂ।’’

ਇਹ ਵੀ ਪੜ੍ਹੋ: ਵਪਾਰ ਮੰਡਲ ਦੇ ਪ੍ਰਧਾਨ ਨੇ ਨਗਰ ਨਿਗਮ ਦੇ ਬਾਹਰ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼  

ਆਟੋ ਰਿਕਸ਼ਾ ਚਲਾ ਕੇ ਘਰ ਦਾ ਗੁਜ਼ਾਰਾ ਕਰਨ ਵਾਲੇ 40 ਸਾਲਾ ਕੌਂਸਲਰ ਦਾ ਕਹਿਣਾ ਹੈ ਕਿ ਉਸ ਨੇ ਸਾਰੇ ਰਾਹ ਅਪਨਾ ਕੇ ਵੇਖ ਲਏ ਹਨ ਪਰ ਵੋਟਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਥਾਨਕ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਵਾਰਡ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਉਹ ਅਪਣੇ ਕਿਸੇ ਵੋਟਰ ਨੂੰ ਪਾਣੀ ਦਾ ਕੁਨੈਕਸ਼ਨ ਵੀ ਨਹੀਂ ਦੇ ਸਕਿਆ।

ਰਾਮਾਰਾਜੂ ਨੇ ਕਿਹਾ ਕਿ ਵਾਅਦਿਆਂ ਨੂੰ ਪੂਰਾ ਨਾ ਕਰ ਸਕਣ ਕਾਰਨ ਕੌਂਸਲ ਦੀ ਮੀਟਿੰਗ ਵਿਚ ਬੈਠ ਕੇ ਮਰ ਜਾਣਾ ਹੀ ਬਿਹਤਰ ਹੈ ਕਿਉਂਕਿ ਉਨ੍ਹਾਂ ਦੇ ਵੋਟਰ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਹਨ। ਕੌਂਸਲਰ ਨੂੰ ਲੋਕਲ ਬਾਡੀ ਚੋਣਾਂ ਦੌਰਾਨ ਟੀ.ਡੀ.ਪੀ. ਵਲੋਂ ਸਮਰਥਨ ਦਿਤਾ ਗਿਆ ਸੀ।