Delhi School Closed: ਮੀਂਹ ਤੋਂ ਬਾਅਦ ਅੱਜ ਦਿੱਲੀ 'ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਿੱਖਿਆ ਮੰਤਰੀ ਨੇ ਟਵੀਟ ਕਰਕੇ ਕੀਤਾ ਐਲਾਨ

Delhi all government and private schools-will-be-closed-today-

Delhi all government and private schools-will-be-closed-today-: ਰਾਜਧਾਨੀ ਵਿੱਚ ਭਾਰੀ ਮੀਂਹ ਤੋਂ ਬਾਅਦ, ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਸ਼ਹਿਰ ਦੇ ਸਾਰੇ ਸਕੂਲ ਅੱਜ (1 ਅਗਸਤ) ਨੂੰ ਬੰਦ ਰਹਿਣਗੇ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਪੋਸਟ 'ਚ ਕਿਹਾ 31 ਜੁਲਾਈ ਨੂੰ ਭਾਰੀ ਬਰਸਾਤ ਅਤੇ 1 ਅਗਸਤ ਨੂੰ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕਾਰਨ 1 ਅਗਸਤ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।

ਦੱਸ ਦਈਏ ਕਿ ਬੁੱਧਵਾਰ ਸ਼ਾਮ ਨੂੰ ਭਾਰੀ ਬਾਰਿਸ਼ ਕਾਰਨ ਦਿੱਲੀ 'ਚ ਕਈ ਥਾਵਾਂ 'ਤੇ ਪਾਣੀ ਭਰ ਗਿਆ। ਲੋਕ ਘੰਟਿਆਂਬੱਧੀ ਟ੍ਰੈਫਿਕ ਜਾਮ ਵਿੱਚ ਫਸੇ ਰਹੇ। ਦਿੱਲੀ ਦੇ ਕਈ ਇਲਾਕੇ ਕਮਰ ਡੂੰਘੇ ਪਾਣੀ ਨਾਲ ਭਰ ਗਏ। ਵਾਹਨਾਂ ਦੀ ਆਵਾਜਾਈ ਬੰਦ ਹੋਣ ਕਾਰਨ ਦੋਪਹੀਆ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ, ਖਿੜਕੀਆਂ ਅਤੇ ਦਰਵਾਜ਼ਿਆਂ ਨੂੰ ਸੁਰੱਖਿਅਤ ਰੱਖਣ ਅਤੇ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।