ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ਸਿਰ ਪੂਰਾ ਹੋਵੇਗਾ: ਅਮਿਤ ਸ਼ਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡੀ ਅਗਵਾਈ ਕਰਦੇ ਰਹਿਣ ਅਤੇ ਅਪਣੀ ਕੌਮ ਦੀ ਬਿਹਤਰ ਸੇਵਾ ਕਰਨ ਦੀ ਤਾਕਤ ਪ੍ਰਦਾਨ ਕਰਦੇ ਰਹਿਣ

Amit Shah

ਨਵੀਂ ਦਿੱਲੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਮੋਦੀ ਸਰਕਾਰ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਸਮੇਂ ਦੇ ਅੰਦਰ ਅੰਦਰ ਪੂਰਾ ਕਰ ਲਵੇਗੀ। ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡੀ ਅਗਵਾਈ ਕਰਦੇ ਰਹਿਣ ਅਤੇ ਅਪਣੀ ਕੌਮ ਦੀ ਬਿਹਤਰ ਸੇਵਾ ਕਰਨ ਦੀ ਤਾਕਤ ਪ੍ਰਦਾਨ ਕਰਦੇ ਰਹਿਣ।

 



 

 

ਮੈਂ ਵੀ ਮੋਦੀ ਸਰਕਾਰ ਦੀ ਕਰਤਾਰਪੁਰ ਸਰ ਲਾਂਘੇ ਦੇ ਕੰਮ ਦੇ ਸਮੇਂ ਸਿਰ ਮੁਕੰਮਲ ਹੋਣ ਦੀ ਵਚਨਬੱਧਤਾ ਦੁਹਰਾਉਂਦਾ ਹਾਂ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਆ ਰਿਹਾ ਹੈ ਜਿਸ ਲਈ ਕਰਤਾਰਪੁਰ ਸਥਿਤ ਗੁਰਦਵਾਰਾ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਬਣਾਇਆ ਜਾ ਰਿਹਾ ਹੈ।