ਦਿੱਲੀ-ਐਨਸੀਆਰ ਵਿੱਚ ਭਾਰੀ ਮੀਂਹ, ਕਈ ਇਲਾਕਿਆਂ ਵਿੱਚ ਭਰਿਆ ਪਾਣੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤੀ ਮੌਸਮ ਵਿਭਾਗ ਨੇ ਰਾਜਧਾਨੀ ਲਈ ਆਰੇਂਜ ਅਲਰਟ ਕੀਤਾ ਜਾਰੀ

Delhi Rain

 

ਨਵੀਂ ਦਿੱਲੀ: ਪਿਛਲੇ ਹਫ਼ਤੇ ਦੇ ਸੁਸਤ ਮਾਨਸੂਨ ਨੇ ਮੰਗਲਵਾਰ ਤੋਂ ਰਫਤਾਰ ਫੜੀ। ਮੰਗਲਵਾਰ ਨੂੰ ਰਿਕਾਰਡ ਤੋੜ ਮੀਂਹ ਪਿਆ ਅਤੇ ਅੱਜ ਵੀ ਦੇਰ ਰਾਤ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਦਿੱਲੀ-ਐਨਸੀਆਰ (m Heavy rains in Delhi-NCRਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ। ਉਸੇ ਸਮੇਂ ਹਵਾ ਚੱਲ ਰਹੀ ਹੈ। ਇਸ ਦੇ ਨਾਲ ਹੀ ਮੀਂਹ ਕਾਰਨ ਕਈ ਥਾਵਾਂ 'ਤੇ ਪਾਣੀ ਫਿਰ ਤੋਂ ਇਕੱਠਾ ਹੋਣਾ ਸ਼ੁਰੂ ਹੋ ਗਿਆ ਹੈ।

ਹੋਰ ਵੀ ਪੜ੍ਹੋ: ਮਹੀਨੇ ਦੇ ਪਹਿਲੇ ਹੀ ਦਿਨ ਮਹਿੰਗਾਈ ਦੀ ਮਾਰ, ਘਰੇਲੂ ਗੈਸ ਸਿਲੰਡਰ ਦੀ ਕੀਮਤ 888.50 ਤੱਕ ਪਹੁੰਚੀ

ਰਾਸ਼ਟਰੀ ਰਾਜਧਾਨੀ 'ਚ ਬਾਰਿਸ਼ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ ਹੈ। ਮੁਨੀਰਕਾ ਵਿੱਚ ਫਲਾਈਓਵਰ ਦੇ ਹੇਠਾਂ ਪਾਣੀ ਭਰਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਦੇ ਮਿੰਟੋ ਪੁਲ ਦੇ ਹੇਠਾਂ ਪਾਣੀ ਹੈ। ਡਰਾਈਵਰਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

ਦੱਸ ਦੇਈਏ ਕਿ ਮੌਸਮ ਵਿਭਾਗ ਨੇ ਦੱਸਿਆ ਸੀ ਕਿ ਅਗਲੇ 24 ਘੰਟਿਆਂ ਵਿੱਚ ਵੀ ਦਿੱਲੀ-ਐਨਸੀਆਰ ਦਾ ਮੌਸਮ ਸਾਫ਼ ਨਹੀਂ ਹੋਵੇਗਾ। ਭਾਰਤੀ ਮੌਸਮ ਵਿਭਾਗ ਨੇ ਰਾਜਧਾਨੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ, ਅਜਿਹੀ ਸਥਿਤੀ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਹੋਰ ਵੀ ਪੜ੍ਹੋ: ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ

 

ਇਸਦੇ ਕਾਰਨ, ਗਰਮੀ ਤੋਂ ਰਾਹਤ ਜਾਰੀ ਰਹੇਗੀ ਅਤੇ ਵੱਧ ਤੋਂ ਵੱਧ ਤਾਪਮਾਨ 29 ਅਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਤੱਕ ਯੈਲੋ  ਅਲਰਟ ਜਾਰੀ ਹੈ। ਹਾਲਾਂਕਿ, ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

ਹੋਰ ਵੀ ਪੜ੍ਹੋ: ਪੰਜ ਪ੍ਰਧਾਨਾਂ ਨੂੰ ਪੰਜ ਪਿਆਰੇ ਦੱਸਣ ਵਾਲੇ ਬਿਆਨ 'ਤੇ ਹਰੀਸ਼ ਰਾਵਤ ਨੇ ਮੰਗੀ ਮੁਆਫ਼ੀ