ਦਿੱਲੀ 'ਚ ਮੈਟਰੋ ਸਟੇਸ਼ਨ 'ਤੇ ਵਿਅਕਤੀ ਨੇ ਰੇਲਗੱਡੀ ਅੱਗੇ ਮਾਰੀ ਛਾਲ, ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਖੁਦਕੁਸ਼ੀ ਕਰਨ ਵਾਲੇ ਵਿਅਕਤੀ ਦੀ ਜਾਂਚ ਕਰ ਰਹੀ ਪੁਲਿਸ

Death

 

 ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੀ ਜੀਵਨ ਰੇਖਾ ਕਹੀ ਜਾਣ ਵਾਲੀ ਮੈਟਰੋ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤਿਲਕ ਨਗਰ ਮੈਟਰੋ ਸਟੇਸ਼ਨ ਦੀ ਹੈ। ਖੁਦਕੁਸ਼ੀ ਕਰਨ ਵਾਲੇ ਵਿਅਕਤੀ ਬਾਰੇ ਜਾਂਚ ਜਾਰੀ ਹੈ।

ਪੁਲਿਸ ਮੁਤਾਬਕ ਇਹ ਘਟਨਾ ਵੀਰਵਾਰ ਸਵੇਰੇ 8.34 ਵਜੇ ਦੀ ਹੈ। ਘਟਨਾ ਤੋਂ ਬਾਅਦ ਵਿਅਕਤੀ ਨੂੰ ਤੁਰੰਤ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਕਾਰਨ ਬਲੂ ਲਾਈਨ ਰੂਟ ਦੀ ਸੇਵਾ ਕਾਫੀ ਦੇਰ ਤੱਕ ਠੱਪ ਰਹੀ। ਬਲੂ ਲਾਈਨ ਦਿੱਲੀ ਦੇ ਦਵਾਰਕਾ ਸੈਕਟਰ 21 ਨੂੰ ਨੋਇਡਾ ਸਿਟੀ ਸੈਂਟਰ ਨਾਲ ਜੋੜਦੀ ਹੈ। ਯਮੁਨਾ ਬੈਂਕ ਤੋਂ ਵੈਸ਼ਾਲੀ ਤੱਕ ਬ੍ਰਾਂਚ ਲਾਈਨ ਵੀ ਇਸ ਨਾਲ ਜੁੜੀ ਹੋਈ ਹੈ।