ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ਼, ਅੱਠ ਜਣੇ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁਲਜ਼ਮਾਂ ਕੋਲੋਂ 140 ਗ੍ਰਾਮ ਚਰਸ ਤੋਂ ਇਲਾਵਾ ਕਰੀਬ 200 ਗ੍ਰਾਮ ਹੋਰ ਨਸ਼ੀਲੇ ਪਦਾਰਥ ਕੀਤੇ ਗਏ ਬਰਾਮਦ

Arrest

 

ਹੈਦਰਾਬਾਦ: ਹੈਦਰਾਬਾਦ ਨਾਰਕੋਟਿਕਸ ਇਨਫੋਰਸਮੈਂਟ ਯੂਨਿਟ ਨੇ ਅੰਤਰ-ਰਾਜੀ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਅੱਠ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਕੋਲੋਂ 140 ਗ੍ਰਾਮ ਚਰਸ ਤੋਂ ਇਲਾਵਾ ਕਰੀਬ 200 ਗ੍ਰਾਮ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਜਿਨ੍ਹਾਂ ਦੀ ਕੀਮਤ 9 ਲੱਖ ਰੁਪਏ ਦੱਸੀ ਜਾ ਰਹੀ ਹੈ। ਇਨ੍ਹਾਂ ਪਦਾਰਥਾਂ ਨੂੰ ਗਾਹਕਾਂ ਤੱਕ ਪਹੁੰਚਾਉਣ ਲਈ 'ਡਾਰਕ ਵੈੱਬ ਅਤੇ ਕ੍ਰਿਪਟੋ ਕਰੰਸੀ' ਦੀ ਵਰਤੋਂ ਕੀਤੀ ਜਾ ਰਹੀ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ 'ਕ੍ਰਿਪਟੋ ਕਰੰਸੀ' ਦੀ ਵਰਤੋਂ ਕਰਕੇ ਦੇਸ਼ ਭਰ ਵਿਚ ਲਗਭਗ 30 ਲੱਖ ਰੁਪਏ ਦਾ ਵਪਾਰ ਕੀਤਾ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਮੁੱਖ ਦੋਸ਼ੀ ਦੇ ਭਾਰਤ 'ਚ ਕਰੀਬ 450 ਗਾਹਕ ਹਨ। ਮੁਲਜ਼ਮਾਂ ਤੋਂ ਨਸ਼ੀਲੇ ਪਦਾਰਥ ਖਰੀਦਣ ਵਾਲੇ 30 ਗਾਹਕਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਬਾਕੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।