Supreme Court ਨੇ ਟਰਾਂਸਜੈਂਡਰ ਸਮਾਵੇਸ਼ੀ ਸੈਕਸ ਸਿੱਖਿਆ ’ਤੇ ਮੰਗਿਆ ਜਵਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਐਨਸੀਈਆਰਟੀ ਅਤੇ ਕੇਂਦਰ ਸਮੇਤ ਛੇ ਸੂਬਿਆਂ ਨੂੰ ਭੇਜਿਆ ਨੋਟਿਸ

Supreme Court seeks response on transgender-inclusive sex education

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਸਕੂਲਾਂ ਵਿੱਚ ਟਰਾਂਸਜੈਂਡਰ ਸਮਾਵੇਸ਼ੀ ਸੈਕਸ ਸਿੱਖਿਆ ਨੂੰ ਸ਼ਾਮਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਸਰਕਾਰ, ਐਨਸੀਈਆਰਟੀ ਅਤੇ ਛੇ ਰਾਜਾਂ ਤੋਂ ਜਵਾਬ ਮੰਗਿਆ ਹੈ। ਇਸ ਸਬੰਧੀ ਪਟੀਸ਼ਨ ਦਿੱਲੀ ਦੇ ਵਸੰਤ ਵੈਲੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਕਾਵਿਆ ਮੁਖਰਜੀ ਸਾਹਾ ਦੁਆਰਾ ਦਾਇਰ ਕੀਤੀ ਗਈ ਹੈ।

ਕਾਵਿਆ ਮੁਖਰਜੀ ਸਾਹਾ ਦੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਸੀਈਆਰਟੀ ਅਤੇ ਐਸਸੀਈਆਰਟੀ ਦੀਆਂ ਕਿਤਾਬਾਂ ’ਚ ਅਜੇ ਤੱਕ ਵਿਆਪਕ ਸੈਕਸੁਅਲਟੀ ਐਜੂਕੇਸ਼ਨ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦਲੀਲ ਦਿੱਤੀ ਕਿ ਜਦੋਂ ਤੱਕ ਬੱਚਿਆਂ ਨੂੰ ਸ਼ੁਰੂਆਤੀ ਸਿੱਖਿਆ ਤੋਂ ਲਿੰਗ ਸੰਵੇਦਨਸ਼ੀਲਤਾ ਅਤੇ ਵਿਭਿੰਨਤਾ ਦੀ ਸਮਝ ਨਹੀਂ ਦਿੱਤੀ ਜਾਂਦੀ, ਸਮਾਜ ਵਿੱਚ ਸਮਾਨਤਾ ਅਤੇ ਸਵੀਕ੍ਰਿਤੀ ਲਿਆਉਣਾ ਮੁਸ਼ਕਲ ਹੋਵੇਗਾ।

ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਸਾਰੇ ਵਿਦਿਅਕ ਅਦਾਰਿਆਂ ਵਿੱਚ ਲਿੰਗ ਸੰਵੇਦਨਸ਼ੀਲਤਾ ਅਤੇ ਟਰਾਂਸਜੈਂਡਰ ਸਮਾਵੇਸ਼ੀ ਸੈਕਸ ਸਿੱਖਿਆ ਨੂੰ ਲਾਗੂ ਕਰਨ ਲਈ ਬਾਈਡਿੰਗ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਸੁਪਰੀਮ ਕੋਰਟ ਨੇ ਇਸ ’ਤੇ ਕੇਂਦਰ, ਐਨਸੀਈਆਰਟੀ ਅਤੇ ਛੇ ਰਾਜਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।