‘ਜੈਸ਼ੰਕਰ ਜੀ, ਪੀਐਮ ਮੋਦੀ ਨੂੰ ਕੂਟਨੀਤੀ ਬਾਰੇ ਥੋੜ੍ਹਾ ਦੱਸੋ’- ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਜੈਸ਼ਕਰ ਨੂੰ ਪ੍ਰਧਾਨ ਮੰਤਰੀ ਨੂੰ ਕੂਟਨੀਤੀ ਬਾਰੇ ਥੋੜ੍ਹੀ ਜਾਣਕਾਰੀ ਦੇਣੀ ਚਾਹੀਦੀ ਹੈ।

Teach PM Narendra Modi a little about diplomacy: Rahul Gandhi to S Jaishankar

ਨਵੀਂ ਦਿੱਲੀ: ‘ਹਾਊਡੀ ਮੋਦੀ’ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਅਬਕੀ ਬਾਰ ਟਰੰਪ ਸਰਕਾਰ’ ਵਾਲੀ ਟਿੱਪਣੀ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ  ਦੇ ਬਿਆਨ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਜੈਸ਼ਕਰ ਨੂੰ ਪ੍ਰਧਾਨ ਮੰਤਰੀ ਨੂੰ ਕੂਟਨੀਤੀ ਬਾਰੇ ਥੋੜ੍ਹੀ ਜਾਣਕਾਰੀ ਦੇਣੀ ਚਾਹੀਦੀ ਹੈ।

 


 

ਉਹਨਾਂ ਨੇ ਟਵੀਟ ਕਰ ਕੇ ਕਿਹਾ, ‘ਮੈਂ ਉਮੀਦ ਕਰਦਾ ਹਾਂ ਕਿ ਤੁਹਾਡੇ ਦਖਲ ਦੇਣ ਨਾਲ ਇਹ ਮਾਮਲਾ ਖਤਮ ਹੋ ਗਿਆ ਹੈ। ਤੁਸੀਂ ਪੀਐਮ ਮੋਦੀ ਨੂੰ ਥੋੜ੍ਹਾ ਕੂਟਨੀਤੀ ਬਾਰੇ ਸਿਖਾਓ’। ਦਰਅਸਲ ‘ਅਬਕੀ ਬਾਰ ਟਰੰਪ ਸਰਕਾਰ’ ਵਾਲੀ ਮੋਦੀ ਦੀ ਟਿੱਪਣੀ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਹੈ ਕਿ ਇਸ ਦਾ ਸੰਦਰਭ ਇਹ ਸੀ ਕਿ ਡੋਨਾਲਡ ਟਰੰਪ ਨੇ ਅਪਣੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਭਾਰਤੀ-ਅਮਰੀਕੀ ਭਾਈਚਾਰੇ ਦਾ ਪਿਆਰ ਹਾਸਲ ਕਰਨ ਲਈ ਅਜਿਹਾ ਕਿਹਾ ਸੀ।

ਜ਼ਿਕਰਯੋਗ ਹੈ ਕਿ 22 ਸਤੰਬਰ ਨੂੰ ਹਿਊਸਟਨ ਵਿਚ 50 ਹਜ਼ਾਰ ਤੋਂ ਜ਼ਿਆਦਾ ਭਾਰਤੀ ਅਮਰੀਕੀਆਂ ਦੇ ਸਮੂਹ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਸੀ ਕਿ ਉਮੀਦਵਾਰ ਟਰੰਪ ਦੇ ‘ਅਬਕੀ ਬਾਰ ਟਰੰਪ ਸਰਕਾਰ’ ਸ਼ਬਦਾਂ ਦੀ ਗੂੰਜ ਉੱਚੀ ਅਤੇ ਸਪੱਸ਼ਟ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।