ਪਾਕਿਸਤਾਨ ਨੇ ਫਿਰ ਕੀਤੀ ਗੋਲੀਬਾਰੀ ਦੀ ਉਲੰਘਣਾ, ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਕੀਤੀ ਗਈ ਗੋਲੀਬਾਰੀ ਦੀ ਉਲੰਘਣਾ

Lance Naik Karnail Singh lost his life

ਸ੍ਰੀਨਗਰ: ਬੁੱਧਵਾਰ ਰਾਤ ਨੂੰ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਗੋਲੀਬਾਰੀ ਦੀ ਉਲੰਘਣਾ ਕੀਤੀ। ਇਸ ਦੌਰਾਨ ਹੋਈ ਗੋਲੀਬਾਰੀ ਵਿਚ ਇਕ ਜਵਾਨ ਸ਼ਹੀਦ ਹੋ ਗਿਆ। ਜੰਮੂ ਦੇ ਰੱਖਿਆ ਬੁਲਾਰੇ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਕ੍ਰਿਸ਼ਨਾ ਘਾਟੀ ਵਿਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੀ ਉਲੰਘਣਾ ਵਿਚ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਏ।

ਪਾਕਿਸਤਾਨ ਦੀ ਇਸ ਕਾਰਵਾਈ ਦਾ ਭਾਰਤ ਵੱਲੋਂ ਮੂੰਹਤੋੜ ਜਵਾਬ ਦਿੱਤਾ ਜਾ ਰਿਹਾ ਹੈ। ਰਿਪੋਰਟ ਮੁਤਾਬਕ ਗੋਲੀਬਾਰੀ ਵਿਚ ਰਾਇਫਲਮੈਨ ਵਰਿੰਦਰ ਸਿੰਘ ਵੀ ਜ਼ਖਮੀ ਹੋਏ ਹਨ। ਜ਼ਖਮੀ ਜਵਾਨ ਨੂੰ ਰਾਜੌਰੀ ਦੇ ਆਰਮੀ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ ਹੈ। ਫਿਲਹਾਲ ਉਹਨਾਂ ਦੀ ਸਿਹਤ ਵਿਚ ਕੁਝ ਸੁਧਾਰ ਦੱਸਿਆ ਜਾ ਰਿਹਾ ਹੈ।

ਭਾਰਤੀ ਫੌਜ ਵੱਲੋਂ ਸ਼ਹੀਦ ਕਰਨੈਲ ਸਿੰਘ ਨੂੰ ਸਲਾਮ ਕੀਤਾ ਗਿਆ ਹੈ। ਫੌਜ ਦਾ ਕਹਿਣਾ ਹੈ ਕਿ ਪਾਕਿਸਤਾਨ ਵੱਲੋਂ ਜਾਰੀ ਗੋਲੀਬਾਰੀ ਵਿਚ 30 ਸਤੰਬਰ 2020 ਨੂੰ ਉਹਨਾਂ ਨੇ ਦੇਸ਼ ਲਈ ਕੁਰਬਾਨੀ ਦਿੱਤੀ ਹੈ। 

 

 

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਫੌਜ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਲਗਾਤਾਰ ਸੱਤਵੇਂ ਦਿਨ ਕੰਟਰੋਲ ਰੇਖਾ 'ਤੇ ਗੋਲੀਬਾਰੀ ਦਾ ਉਲੰਘਣ ਕੀਤਾ।