ਦੁਸ਼ਯੰਤ ਚੌਟਾਲਾ ਦੇ ਪ੍ਰੋਗਰਾਮ ਦਾ ਕਿਸਾਨਾਂ ਵਲੋਂ ਵਿਰੋਧ, ਕਾਲੀਆਂ ਝੰਡੀਆਂ ਦਿਖਾ ਕੇ ਕੀਤੀ ਨਾਅਰੇਬਾਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਰਿਆਣਾ ਦੇ ਝੱਜਰ ਵਿਖੇ ਸੂਬੇ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਇਕ ਪ੍ਰੋਗਰਾਮ ਦਾ ਕਿਸਾਨਾਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ।

Farmers oppose Dushyant Chautala's program

ਝੱਜਰ: ਹਰਿਆਣਾ ਦੇ ਝੱਜਰ ਵਿਖੇ ਸੂਬੇ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਇਕ ਪ੍ਰੋਗਰਾਮ ਦਾ ਕਿਸਾਨਾਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਹਰਿਆਣਾ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ।

Farmers oppose Dushyant Chautala's program

ਹੋਰ ਪੜ੍ਹੋ: ਕੈਪਟਨ ਦੇ ਬਿਆਨ ’ਤੇ ਹਰੀਸ਼ ਰਾਵਤ ਦਾ ਜਵਾਬ, ‘ਉਹ ਦੋ ਵਾਰ CM ਬਣੇ ਤਾਂ ਅਪਮਾਨ ਕਿਵੇਂ ਹੋਇਆ’

ਇਸ ਦੌਰਾਨ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਤੈਨਾਤ ਕੀਤੀ ਗਈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ, ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਡਿਪਟੀ ਸੀਐੱਮ ਦੁਸ਼ਯੰਤ ਚੌਟਾਲਾ ਪ੍ਰੋਗਰਾਮ ਵਿਚ ਨਹੀਂ ਪਹੁੰਚੇ।

Farmers oppose Dushyant Chautala's program

ਹੋਰ ਪੜ੍ਹੋ: ਕਿਸਾਨ ਅੰਦੋਲਨ ’ਤੇ ਸੁਪਰੀਮ ਕੋਰਟ ਦਾ ਬਿਆਨ, ' ਕਿਸਾਨਾਂ ਨੇ ਪੂਰੇ ਸ਼ਹਿਰ ਦਾ ਗਲਾ ਘੁੱਟ ਰੱਖਿਆ’

ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ ਤੇ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਧੱਕ ਦਿੱਤਾ। ਗੁੱਸੇ ਵਿਚ ਆਏ ਕਿਸਾਨਾਂ ਨੇ ਝੱਜਰ ਹਾਈਵੇਅ ਜਾਮ ਕਰ ਦਿੱਤਾ ਹੈ।