Telangana News : ਸੜਕ ਹਾਦਸੇ 'ਚ ਤਿੰਨ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
ਪਰਿਵਾਰ ਦੇ ਸਾਰੇ ਮੈਂਬਰ ਹੈਦਰਾਬਾਦ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ‘ਪਿਕਅੱਪ ਟਰੱਕ’ ਵਿੱਚ ਆਦਿਲਾਬਾਦ ਪਰਤ ਰਹੇ ਸਨ
Telangana News : ਤੇਲੰਗਾਨਾ ਦੇ ਆਦਿਲਾਬਾਦ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਰਾਤ ਕਰੀਬ 11.40 ਵਜੇ ਗੁਡੀਹਾਥਨੂਰ ਮੰਡਲ 'ਚ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫਤਾਰ 'ਪਿਕਅੱਪ ਟਰੱਕ' ਖੱਬੇ ਪਾਸੇ ਮੁੜਦੇ ਸਮੇਂ ਸੀਮਿੰਟ ਦੇ ਖੰਭੇ ਨਾਲ ਟਕਰਾ ਕੇ ਪਲਟ ਗਿਆ।
ਪਰਿਵਾਰ ਦੇ ਸਾਰੇ ਮੈਂਬਰ ਹੈਦਰਾਬਾਦ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ‘ਪਿਕਅੱਪ ਟਰੱਕ’ ਵਿੱਚ ਆਦਿਲਾਬਾਦ ਪਰਤ ਰਹੇ ਸਨ। ਉਨ੍ਹਾਂ ਦੱਸਿਆ ਕਿ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਦੀ ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਵਾਹਨ ਤੇਜ਼ ਸੀ ਅਤੇ ਡਰਾਈਵਰ ਨੂੰ ਗੱਡੀ ਚਲਾਉਂਦੇ ਸਮੇਂ ਨੀਂਦ ਦੀ ਝਪਕੀ ਆ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।