ਇਮਰਾਨ ਨੂੰ ਕੈਪਟਨ ਦੀ ਅਪੀਲ, ‘ਸਿਰਫ 2 ਦਿਨ ਨਹੀਂ, ਸਾਰੇ ਦਿਨਾਂ ਲਈ ਮਾਫ ਕਰੋ ਫੀਸ'

ਏਜੰਸੀ

ਖ਼ਬਰਾਂ, ਰਾਸ਼ਟਰੀ

ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਲੈ ਕੇ ਕਰਤਾਰਪੁਰ ਸਾਹਿਬ ਗੁਰਦਵਾਰਾ 'ਚ ਤਿਆਰੀਆਂ ਜੋਰਾਂ 'ਤੇ ਹਨ। ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ

captain amrinder singh

ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਲੈ ਕੇ ਕਰਤਾਰਪੁਰ ਸਾਹਿਬ ਗੁਰਦਵਾਰਾ 'ਚ ਤਿਆਰੀਆਂ ਜੋਰਾਂ 'ਤੇ ਹਨ। ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦੁਆਰਾ ਕੁਝ ਦਿਨਾਂ ਲਈ ਕਰਤਾਰਪੁਰ ਕਾਰੀਡੋਰ ਆਉਣ ਲਈ ਫੀਸ ਘਟਾਉਣ 'ਤੇ ਹੁਣ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਵਾਬ ਦਿੱਤਾ ਹੈ। ਇਸਦੇ ਨਾਲ ਹੀ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਹੈ ਕਿ ਇਹ ਫੀਸ ਸਿਰਫ ਕੁਝ ਦਿਨ ਹੀ ਨਹੀਂ ਸਗੋਂ ਸਾਰੇ ਦਿਨਾਂ ਲਈ ਮਾਫ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ, 'ਮੈਂ ਇਮਰਾਨ ਖ਼ਾਨ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਤੇ ਐਡਵਾਂਸ ਰਜਿਸਟ੍ਰੇਸ਼ਨ ਦੀਆਂ ਸ਼ਰਤਾਂ ਮੁਆਫ ਕਰਨ ਲਈ ਖੁਸ਼ ਤੇ ਧੰਨਵਾਦੀ ਹਾਂ। ਪਰ ਮੈਂ ਪਾਕਿਸਤਾਨ ਨੂੰ ਅਪੀਲ ਕਰਾਂਗਾ ਕਿ ਇਸ ਨੂੰ ਸਿਰਫ ਸਿੱਖਾਂ 'ਤੇ ਹੀ ਨਹੀਂ ਬਲਕਿ ਧਰਮ ਨਿਰਪੱਖ ਭਾਰਤ ਦੇ ਸਾਰੇ ਨਾਗਰਿਕਾਂ 'ਤੇ ਲਾਗੂ ਕੀਤਾ ਜਾਵੇ। ਮੈਂ ਪਾਕਿ ਪ੍ਰਧਾਨ ਮੰਤਰੀ ਨੂੰ ਸਿਰਫ ਇਨ੍ਹਾਂ ਦੋ ਦਿਨਾਂ ਦੀ ਬਜਾਏ ਸਾਰੇ ਦਿਨਾਂ ਵਿੱਚ 20 ਡਾਲਰ ਦੀ ਫੀਸ ਮੁਆਫ ਕਰਨ ਦੀ ਅਪੀਲ ਕਰਦਾ ਹਾਂ।'

ਉੱਧਰ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ ਪਹਿਲੇ ਦਿਨ ਜਾਣ ਵਾਲੇ ਜਥੇ ਦੀ ਫੀਸ ਮੁਆਫੀ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ। ਉਨ੍ਹਾਂ ਕਿਹਾ ਹੈ ਕਿ ਇੱਕ ਦਿਨ ਦੀ ਫੀਸ ਮੁਆਫੀ ਕਰਨਾ ਕੋਈ ਵੱਡੀ ਗੱਲ ਨਹੀਂ, ਪਹਿਲੇ ਦਿਨ ਤਾਂ ਸਾਰੇ VIP ਲੋਕ ਹੀ ਉੱਥੇ ਜਾਣਗੇ। ਹਾਲਾਂਕਿ ਉਨ੍ਹਾਂ ਇਮਰਾਨ ਖ਼ਾਨ ਵੱਲੋਂ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜਦੋਂ ਅਸੀਂ ਪਹਿਲੇ ਦਿਨ ਸ੍ਰੀ ਕਰਤਾਰਪੁਰ ਸਾਹਿਬ ਜਾਵਾਂਗੇ ਤਾਂ ਅਸੀਂ ਇਸ ਦੀ ਫੀਸ ਦੇਣ ਲਈ ਤਿਆਰ ਹਾਂ, ਪਰ ਇਹ ਫੀਸ ਮੁਆਫੀ ਆਮ ਸ਼ਰਧਾਲੂਆਂ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਦੇ ਲੋਕ ਮੱਕਾ ਮਦੀਨਾ ਜਾਂਦੇ ਹਨ, ਸਾਡੇ ਲਈ ਕਰਤਾਰਪੁਰ ਸਾਹਿਬ ਹੀ ਮੱਕਾ ਮਦੀਨਾ ਹੈ, ਇਸ 'ਤੇ ਫੀਸ ਨਹੀਂ ਲੱਗਣੀ ਚਾਹੀਦੀ।

ਦੱਸ ਦੇਈਏ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੱਡਾ ਐਲਾਨ ਕਰਦਿਆਂ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ। ਪਾਸਪੋਰਟ ਦੀ ਜਗ੍ਹਾ ਹੁਣ ਯੋਗ ID ਦੀ ਜ਼ਰੂਰਤ ਹੋਵੇਗੀ। ਪਹਿਲਾਂ ਸ਼ਰਤ ਸੀ ਕਿ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਆਪਣੇ ਨਾਲ ਪਾਸਪੋਰਟ ਰੱਖਣਾ ਜ਼ਰੂਰੀ ਹੋਵੇਗਾ, ਪਰ ਹੁਣ ਸਿਰਫ਼ ਇੱਕ ਵੈਲਿਡ ID ਦੇ ਆਧਾਰ 'ਤੇ ਹੀ ਯਾਤਰਾ ਹੋ ਸਕੇਗੀ।

ਇਸ ਤੋਂ ਇਲਾਵਾ ਲਾਂਘੇ ਦੇ ਉਦਘਾਟਨ ਵਾਲੇ ਦਿਨ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ ਜਾਣ ਵਾਲੇ ਜਥੇ ਤੋਂ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਹਲਾਂਕਿ ਬਾਕੀ ਦਿਨ 20 ਡਾਲਰ ਫ਼ੀਸ ਵਸੂਲੀ ਜਾਵੇਗੀ। ਇਸ ਦੇ ਨਾਲ ਹੀ ਯਾਤਰਾ ਲਈ 10 ਦਿਨ ਪਹਿਲਾਂ ਕਰਵਾਈ ਜਾਣ ਵਾਲੀ ਐਡਵਾਂਸ ਬੁਕਿੰਗ ਵੀ ਖ਼ਤਮ ਕਰ ਦਿੱਤੀ ਗਈ ਹੈ, ਯਾਨੀ ਸ਼ਰਧਾਲੂ ਕਿਸੇ ਸਮੇ ਵੀ ਯਾਤਰਾ ਕਰਨ ਲਈ ਅਪਲਾਈ ਕਰ ਸਕਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।