ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਕਾਂਗਰਸ 'ਤੇ ਸਾਧੇ ਨਿਸ਼ਾਨੇ

ਏਜੰਸੀ

ਖ਼ਬਰਾਂ, ਰਾਸ਼ਟਰੀ

84 ਸਿੱਖ ਕਤਲੇਆਮ ਵਾਲੀ ਕਾਂਗਰਸ ਸਿੱਖਾਂ ਦੇ ਹਿੱਤਾਂ ਦੀ ਗੱਲ ਨਾ ਕਰੇ

Tarun chugh and Raja Warring

ਨਵੀਂ ਦਿੱਲੀ: ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਾਜਾ ਵੜਿੰਗ ਦੇ ਵਿਵਾਦਿਤ ਬਿਆਨ ਦੀ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਵੱਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ। ਦਰਅਸਲ, ਰਾਜਾ ਵੜਿੰਗ ਵੱਲੋਂ ਕਿਹਾ ਸੀ ਕਿ ਜੱਥੇ ਦੀ ਅਗਵਾਈ ਤਾਮਿਲਨਾਡੂ ਦੇ ਉੱਪ ਰਾਸ਼ਟਰਪਤੀ ਵੈਕਈਆਂ ਨਾਇਡੂ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਨੂੰ ਖ਼ੁਦ ਕਰਨੀ ਚਾਹੀਦੀ ਹੈ। ਇਸ ਵਿਵਾਦਤ ਬਿਆਨ ਦੀ ਤਰੁਣ ਚੁੱਘ ਵੱਲੋਂ ਸਖ਼ਤ ਸਬਦਾਂ 'ਚ ਨਿੰਦਾ ਕੀਤੀ ਗਈ ਹੈ।

ਇਹ ਸਾਡੇ ਲਈ ਬਹੁਤ ਸ਼ਰਮ ਦੀ ਗੱਲ ਹੈ। ਕੈਪਟਨ ਅਮਰਿੰਦਰ ਸਿੰਘ ਅਗਵਾਈ ਕਰ ਰਹੇ ਹਨ ਉਹਨਾਂ ਨੂੰ ਪਤਾ ਹੈ ਕਿ ਕੀ ਮਰਿਆਦਾ ਹੁੰਦੀ ਹੈ। ਉਹਨਾਂ ਅੱਗੇ ਕਿਹਾ ਕਿ ਕੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰ ਸਰਕਾਰ ਨੇ ਲਾਂਘਾ ਖੁਲ੍ਹਵਾਇਆ ਹੈ? ਜਿਹੜਾ ਇਸ ਦਾ ਸਿਹਰਾ ਹਰਸਿਮਰਤ ਕੌਰ ਬਾਦਲ ਨੂੰ ਦਿੱਤਾ ਜਾ ਰਿਹਾ ਹੈ, ਉਹਨਾਂ ਨੇ ਇਸ ਵਿਚ ਕੋਈ ਯੋਗਦਾਨ ਨਹੀਂ ਪਾਇਆ। ਉਹਨਾਂ ਕਿਹਾ ਕਿ ਇਹ ਬਹੁਤ ਸਫਾਈ ਨਾਲ ਝੂਠ ਬੋਲਦੇ ਹਨ।

ਉੱਥੇ ਹੀ ਤਰੁਣ ਚੁੱਘ ਵੱਲੋਂ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜਾ ਵੜਿੰਗ ਨੂੰ ਘਟੀਆ ਬਿਆਨਬਾਜ਼ੀ ਕਰਨ ਤੋਂ ਵਰਜਿਆ ਗਿਆ। ਉਹਨਾਂ ਕਿਹਾ ਕਿ ਘਟੀਆ ਬਿਆਨਬਾਜ਼ੀ ਕਰ ਕੇ ਮਾਹੌਲ ਨੂੰ ਖ਼ਰਾਬ ਨਾ ਕੀਤਾ ਜਾਵੇ। ਗੁਰੂ ਨਾਨਕ ਜੀ ਨੇ ਸਾਨੂੰ ਮਿਲ ਜੁਲ ਕੇ ਰਹਿਣਾ ਸਿਖਾਇਆ ਹੈ। ਪਰ ਅੱਜ ਅਸੀਂ ਉਹਨਾਂ ਦੇ ਪ੍ਰਕਾਸ਼ ਪੁਰਬ ਤੇ ਹੀ ਵੰਡੀਆ ਪਾ ਰਹੇ ਹਾਂ।

ਇਸ ਮੌਕੇ 'ਤੇ ਤਰੁਣ ਚੁੱਘ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾਂ ਸਾਧਦਿਆ ਕਿਹਾ ਕਿ ਉਹਨਾਂ ਦੇ ਮੂੰਹ 'ਚੋਂ ਸਿੱਖਾਂ ਦੇ ਹਿੱਤਾਂ ਦੀ ਗੱਲ ਨਹੀਂ ਜੱਚਦੀ। ਉਹਨਾਂ ਕਿਹਾ ਕਿ ਸਾਨੂੰ ਮਾਣ ਹੋਣਾ ਚਾਹੀਦਾ ਹੈ ਕਿ ਸਾਡੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆ ਵਿਚ ਮਨਾਇਆ ਜਾ ਰਿਹਾ ਹੈ। ਸੰਗਤ ਵਿਚ ਕੋਈ ਵੱਡਾ ਛੋਟਾ, ਜਾਤ ਪਾਤ ਕੁੱਝ ਵੀ ਮਾਇਨੇ ਨਹੀਂ ਰੱਖਦਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।