ਭਾਰਤ ਵਿਚ ਕੋਰੋਨਾ ਮਾਮਲੇ 81.37 ਲੱਖ ਤੋਂ ਪਾਰ, ਇਕ ਦਿਨ 'ਚ ਆਏ 551 ਮੌਤਾਂ
ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸੰਕਰਮਣ ਦੇ 48,268 ਮਾਮਲੇ ਸਾਹਮਣੇ ਆਏ ਹਨ।
ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸ ਘਟਦੇ ਜਾ ਰਹੇ ਹਨ। ਪਿਛਲੇ ਦੋ ਹਫ਼ਤਿਆਂ ਤੋਂ ਜਿੱਥੇ ਨਵੇਂ ਕੇਸਾਂ ਦੀ ਗਿਣਤੀ ਘਟ ਰਹੀ ਹੈ, ਉਥੇ ਰੋਜ਼ਾਨਾ ਮੌਤਾਂ ਦੀ ਗਿਣਤੀ ਵਿਚ ਵੀ ਕਮੀ ਆ ਰਹੀ ਹੈ।
ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸੰਕਰਮਣ ਦੇ 48,268 ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਨਾਲ 551 ਵਿਅਕਤੀਆਂ ਦੀ ਮੌਤ ਹੋ ਗਈ ਹੈ।
ਸਿਹਤ ਮੰਤਰਾਲਾ ਹਰ ਰੋਜ਼ ਸਵੇਰੇ 8 ਵਜੇ ਕੋਰੋਨਾ ਦੇ ਨਵੇਂ ਅੰਕੜੇ ਜਾਰੀ ਕਰਦਾ ਹੈ। ਭਾਰਤ ਵਿਚ ਹੁਣ ਤੱਕ ਕੋਰੋਨਾ ਦੀ ਲਾਗ ਦੇ ਮਾਮਲੇ 81.37 ਨੂੰ ਪਾਰ ਕਰ ਚੁੱਕੇ ਹਨ। ਭਾਰਤ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵੀ ਲਗਾਤਾਰ ਘਟ ਰਹੀ ਹੈ।
ਇਹ ਸਤੰਬਰ ਦੇ ਆਖਰੀ ਹਫ਼ਤੇ ਅੱਠ ਲੱਖ ਦੇ ਮੁਕਾਬਲੇ ਹੁਣ ਘਟ ਕੇ 5,94,386 ਰਹਿ ਗਈ ਹੈ। ਸਰਕਾਰ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਰੋਨਾ ਤੋਂ ਹੁਣ ਤਕ ਮਰਨ ਵਾਲਿਆਂ ਦੀ ਗਿਣਤੀ 1,21,641 ਹੋ ਗਈ ਹੈ।