ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਗੈਸ ਸਿਲੰਡਰ 'ਚ 265 ਰੁਪਏ ਦਾ ਹੋਇਆ ਵਾਧਾ
ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ
ਨਵੀਂ ਦਿੱਲੀ: ਦੀਵਾਲੀ ਤੋਂ ਪਹਿਲਾਂ ਪੈਟਰੋਲੀਅਮ ਕੰਪਨੀਆਂ ਨੇ ਮਹਿੰਗਾਈ ਦਾ ਵੱਡਾ ਝਟਕਾ ਦਿੱਤਾ ਹੈ। ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ 264 ਰੁਪਏ ਦਾ ਭਾਰੀ ਵਾਧਾ ਹੋਇਆ ਹੈ। ਇਸ ਵਾਧੇ ਨਾਲ ਹੁਣ ਦਿੱਲੀ ਵਿੱਚ 19.2 ਕਿਲੋ ਦਾ ਕਮਰਸ਼ੀਅਲ ਸਿਲੰਡਰ (ਐਲਪੀਜੀ ਕਮਰਸ਼ੀਅਲ ਸਿਲੰਡਰ) 2000.5 ਰੁਪਏ ਹੋ ਗਿਆ ਹੈ।
ਪਹਿਲਾਂ ਇਹ 1733 ਰੁਪਏ ਸੀ। ਮੁੰਬਈ ‘ਚ 1683 ਰੁਪਏ ‘ਚ ਮਿਲਣ ਵਾਲਾ 19 ਕਿਲੋ ਦਾ ਸਿਲੰਡਰ ਹੁਣ 1950 ਰੁਪਏ ‘ਚ ਮਿਲੇਗਾ। ਉੱਥੇ ਹੀ ਕੋਲਕਾਤਾ ‘ਚ ਹੁਣ 19 ਕਿਲੋ ਦਾ ਇੰਡੇਨ ਗੈਸ ਸਿਲੰਡਰ 2073.50 ਰੁਪਏ ਦਾ ਹੋ ਗਿਆ ਹੈ। ਚੇਨਈ ‘ਚ ਸਿਲੰਡਰ ਦੀ ਕੀਮਤ 2133 ਰੁਪਏ ਹੈ।
ਹਾਲਾਂਕਿ ਘਰੇਲੂ ਵਰਤੋਂ ਲਈ ਵਰਤੇ ਜਾਣ ਵਾਲੇ 14.2 ਕਿਲੋ ਦੇ ਐਲਪੀਜੀ ਸਿਲੰਡਰ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ, ਜਿਸ ਨਾਲ ਰਾਹਤ ਮਿਲੀ ਹੈ।
ਦੱਸ ਦੇਈਏ ਕਿ 6 ਅਕਤੂਬਰ ਨੂੰ ਇਸ ਦੀ ਕੀਮਤ ਵਧਾਈ ਗਈ ਸੀ।
ਇਸ ਦੇ ਨਾਲ ਹੀ 1 ਅਕਤੂਬਰ ਨੂੰ ਸਿਰਫ਼ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਕੋਲਕਾਤਾ ਵਿੱਚ 926 ਅਤੇ ਚੇਨਈ ਵਿੱਚ 14.2 ਕਿਲੋ ਦਾ ਐਲਪੀਜੀ ਸਿਲੰਡਰ ਅਜੇ ਵੀ 915.50 ਰੁਪਏ ਵਿੱਚ ਉਪਲਬਧ ਹੈ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਖਦਸ਼ਾ ਜਤਾਇਆ ਜਾ ਰਿਹਾ ਸੀ ਕਿ ਇਸ ਵਾਰ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 1000 ਰੁਪਏ ਤੋਂ ਪਾਰ ਹੋ ਜਾਵੇਗੀ।