ਹਾਈ ਕੋਰਟ ਵੱਲੋਂ ਕਤਲ ਮਾਮਲੇ ਦੇ 3 ਦੋਸ਼ੀ ਬਰੀ, ਨਿਚਲੀ ਅਦਾਲਤ ਨੇ ਸੁਣਾਈ ਸੀ ਉਮਰ ਕੈਦ ਦੀ ਸਜ਼ਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਪਹਿਲਾਂ ਉਮਰ ਕੈਦ ਦੀ ਸਜ਼ਾ, ਤੇ ਫ਼ੇਰ ਬਰੀ,  ਜਾਣੋ ਦਿਲਚਸਪ ਕਤਲ ਮਾਮਲੇ ਦਾ ਪੂਰਾ ਸੱਚ 

Delhi HIgh Court

 

ਨਵੀਂ ਦਿੱਲੀ - ਦਿੱਲੀ ਹਾਈ ਕੋਰਟ ਨੇ 2006 ਵਿੱਚ ਦਿੱਲੀ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਦੇ ਕਤਲ ਕੇਸ ਵਿੱਚ ਤਿੰਨ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਜਦਕਿ ਨਿਚਲੀ ਅਦਾਲਤ ਨੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ 2009 ਵਿੱਚ ਵਾਪਰੇ ਇਸ ਕਤਲ ਕੇਸ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਰਿਹਾਅ ਕਰਨ ਦੇ ਹੁਕਮ ਵੀ ਦਿੱਤੇ ਹਨ।

ਤਿੰਨਾਂ ਮੁਲਜ਼ਮਾਂ ਨੂੰ ਸਤੰਬਰ 2009 ਵਿਚ ਦਿੱਲੀ ਯੂਨੀਵਰਸਿਟੀ ਦੀ 21 ਸਾਲਾ ਵਿਦਿਆਰਥਣ ਨਿਕਿਤਾ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਨਿਕਿਤਾ ਸਿੰਘ ਦੀ ਲਾਸ਼ ਪਿੰਡ ਮੁੰਡਕਾ ਦੇ ਫ਼ਾਰਮ ਹਾਊਸ 'ਤੇ ਪੋਲੀਥੀਨ ਦੇ ਥੈਲੇ 'ਚੋਂ ਮਿਲੀ ਸੀ। ਕਤਲ ਉਸ ਸਮੇਂ ਕੀਤਾ ਗਿਆ ਜਦੋਂ ਉਹ ਕਾਲਜ ਤੋਂ ਘਰ ਪਰਤ ਰਹੀ ਸੀ।

ਜਸਟਿਸ ਮੁਕਤਾ ਗੁਪਤਾ ਅਤੇ ਜਸਟਿਸ ਅਨੀਸ਼ ਦਿਆਲ ਦੇ ਬੈਂਚ ਨੇ ਕਿਹਾ ਕਿ ਅਜਿਹਾ ਕੋਈ ਸਬੂਤ ਨਹੀਂ ਹੈ ਜਿਸ ਦੇ ਆਧਾਰ 'ਤੇ ਤਿੰਨਾਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਜਾਵੇ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸਾਲ 2020 ਵਿੱਚ ਨਿਚਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਰੱਦ ਕਰ ਦਿੱਤੀ। ਅਦਾਲਤ ਨੇ ਸੀਨੀਅਰ ਵਕੀਲ ਪ੍ਰਮੋਦ ਕੁਮਾਰ ਦੂਬੇ ਵੱਲੋਂ ਦਾਇਰ ਯਸ਼ੂ, ਵਿਨੀਤ ਅਤੇ ਸੁਨੀਲ ਕੁਮਾਰ ਦੀ ਅਪੀਲ ਪ੍ਰਵਾਨ ਕਰ ਲਈ ਗਈ, ਜਿਸ ਵਿੱਚ ਉਨ੍ਹਾਂ ਨੂੰ ਨਿਚਲੀ ਅਦਾਲਤ ਵੱਲੋਂ ਕਤਲ ਦੇ ਦੋਸ਼ੀ ਠਹਿਰਾਏ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਅਦਾਲਤ ਨੇ ਇਹ ਫੈਸਲਾ 31 ਅਕਤੂਬਰ ਨੂੰ ਸੁਣਾਇਆ।